Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਅਤੇ ਮਜਦੂਰਾਂ ਨੂੰ ਗ੍ਰਿਫਤਾਰ ਕਰਨ ਤੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਸਖਤ ਨਿਖੇਧੀ

June 13, 2026 08:43 PM
Rozana Sehaj times

ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਸਰਵ ਸਮਾਜ ਓਬੀਸੀ ਰੈਲੀ ਰੱਖੀ ਗਈ। ਇਸ ਰੈਲੀ ਦੇ ਮੁੱਖ ਮਹਿਮਾਨਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰੈਲੀ ਦੀ ਪ੍ਰਧਾਨਗੀ ਰਣਬੀਰ ਸਿੰਘ ਗੰਗਵਾ ਭਵਨ ਅਤੇ ਨਿਰਮਾਣ ਮੰਤਰੀ ਹਰਿਆਣਾ ਸਨ। ਇਸ ਰੈਲੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿਲੋਂ, ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਸੰਦੀਪ ਕੁਮਾਰ ਜਾਖੜ ਵਿਧਾਇਕ ਅਬੋਹਰ ਅਤੇ ਭਾਜਪਾ ਦੇ ਸੀਨੀਅਰ ਆਗੂ ਪਹੁੰਚੇ ਹੋਏ ਸਨ। ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਚੌਧਰੀ ਮਨੋਜ ਕੁਮਾਰ ਗੋਦਾਰਾ ਦੀ ਅਗਵਾਈ ਵਿਚ ਪੰਜਾਬ ਆ ਰਹੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕਾਲੀਆਂ ਝੰਡੀਆਂ ਦਿਖਾ ਕੇ ਸ਼ਾਂਤ ਮਈ ਵਿਰੋਧ ਕੀਤਾ ਜਾਣਾ ਸੀ ਪਰ ਪੁਲਿਸ ਪ੍ਰਸਾਸ਼ਨ ਵਲੋਂ ਇਕੱਠੇ ਹੋਏ ਸੈਂਕੜੇ ਕਿਸਾਨਾਂ ਅਤੇ ਮਜਦੂਰਾਂ ਨੂੰ ਹਿਰਾਸਤ ਵਿੱਚ ਲੈਕੇ ਥਾਣਾ ਬਹਾਵ ਵਾਲਾ ਵਿਖ਼ੇ ਬੰਦ ਕਰ ਦਿੱਤਾ ਗਿਆ।ਕਿਸਾਨ ਅਤੇ ਮਜਦੂਰਾਂ ਦੀ ਨਾਜਾਇਜ਼ ਤੌਰ ਤੇ ਹਿਰਾਸਤ ਵਿੱਚ ਲੈਣ ਤੇ ਚੌਧਰੀ ਮਨੋਜ ਕੁਮਾਰ ਗੋਦਾਰਾ ਵਲੋਂ ਸਖਤ ਨਿਖੇਦੀ ਕੀਤੀ ਗਈ। ਕਿਸਾਨਾਂ ਅਤੇ ਮਜਦੂਰਾਂ ਨੂੰ ਨਾਜਾਇਜ ਤੌਰ ਤੇ ਹਿਰਾਸਤ ਵਿੱਚ ਲੈਣ ਤੇ ਚੌਧਰੀ ਮਨੋਜ ਕੁਮਾਰ ਗੋਦਾਰਾ ਨੇ ਕਿਹਾ ਕਿ 700 ਕਿਸਾਨਾਂ ਦੀ ਕਾਤਲ ਭਾਰਤੀ ਜਨਤਾ ਪਾਰਟੀ ਦਾ ਹਰੇਕ ਮੰਚ ਤੇ ਵਿਰੋਧ ਕੀਤਾ ਜਾਵੇਗਾ। ਚੌਧਰੀ ਮਨੋਜ ਕੁਮਾਰ ਗੋਦਾਰਾ ਨੇ ਦੱਸਿਆ ਕਿ ਓਹ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੋਂ ਪੁੱਛਣਾ ਚਾਹੁੰਦੇ ਹਨ ਕਿ ਭਾਜਪਾ ਦਵਾਰਾ ਚੱਲ ਰਹੀ ਕੇਂਦਰ ਸਰਕਾਰ ਵਲੋਂ ਅੱਜ ਤੱਕ ਇੱਕ ਰੈਂਕ ਇੱਕ ਪੈਨਸ਼ਨ ਲਾਗੂ ਕਿਓਂ ਨਹੀਂ ਕੀਤੀ? ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ਤੇ ਕਿਓਂ ਰੋਕਿਆ ਗਿਆ? ਫਿਟਮੈਂਨ ਫੈਕਟਰ ਅਨੁਸਾਰ ਅਧਿਕਾਰੀ/ਅਫ਼ਸਰ ਅਤੇ ਸੈਨਿਕਾਂ ਵਿੱਚ ਭਤਿਆਂ ਵਿੱਚ ਅਨੁਪਾਤਕ ਫਰਕ ਕਿਓਂ ਰੱਖਿਆ ਗਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਅੱਤਵਾਦੀ, ਵੱਖਵਾਦੀ, ਖਾਲਿਸਤਾਨੀ ਸੰਗਿਆ ਦੇਣ ਵਾਲੇ ਭਾਜਪਾ ਦੇ ਲੀਡਰ ਅੱਜ ਕਿਹੜੇ ਮੂੰਹ ਨਾਲ ਪੰਜਾਬ ਤੇ ਰਾਜ ਕਰਨ ਦੀਆਂ ਗੱਲਾਂ ਕਰ ਰਹੇ ਹਨ, ਕੀ ਪੰਜਾਬੀ ਹੁਣ ਪਾਕਿਸਤਾਨੀ, ਅੱਤਵਾਦੀ, ਵੱਖਵਾਦੀ ਨਹੀਂ ਹਨ? ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਐਮ ਐਸ ਪੀ ਲਾਗੂ ਕਰਨ ਦਾ ਵਾਇਦਾ ਕਰਕੇ ਕਿਓਂ ਮੁਕਰੀ, ਅਜੇ ਤੱਕ ਐਮ ਐਸ ਪੀ ਲਾਗੂ ਕਿਓਂ ਨਹੀਂ ਕੀਤਾ ?ਸੈਨਿਕਾਂ ਤੇ ਹੋਏ ਪੁਲਵਾਮਾ ਅਟੈਕ ਵਿੱਚ ਸ਼ਹੀਦ ਹੋਏ ਸੈਨਿਕਾ ਤੇ ਹਮਲਾ ਕਿਸ ਨੇ ਕੀਤਾ, ਦੋਸ਼ੀ ਗ੍ਰਿਫਤਾਰ ਕਿਓਂ ਨਹੀਂ ਕੀਤੇ? ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਕਿਓਂ ਨਹੀਂ ਸੌਂਪੀ ਗਈ? ਇਸ ਮੌਕੇ ਬੋਲਦਿਆਂ ਗੁਰਮੀਤ ਸਿੰਘ ਪਰਾਜਪਤੀ ਜਿਲ੍ਹਾ ਪ੍ਰਧਾਨ ਫ਼ਾਜਿਲਕਾ ਨੇ ਦੱਸਿਆ ਕਿ ਅਬੋਹਰ ਵਿੱਚ ਭਾਰਤੀ ਜਨਤਾ ਪਾਰਟੀ ਵਲੋਂ ਰੱਖੀ ਰੈਲੀ ਦਾ ਨਾਮ ਓਬੀਸੀ ਰੈਲੀ ਰੱਖਿਆ ਗਿਆ ਸੀ ਪਰ ਰੈਲੀ ਨੂੰ ਸੰਬੋਧਨ ਕਰਨ ਵਾਲੇ ਨਾਇਬ ਸਿੰਘ ਸੈਣੀ ਸਮੇਤ ਕਿਸੇ ਵੀ ਭਾਜਪਾ ਆਗੂ ਵਲੋਂ ਓਬੀਸੀ ਵਰਗ ਦੀ ਭਲਾਈ ਲਈ ਇੱਕ ਸ਼ਬਦ ਵੀ ਮੂੰਹੋਂ ਨਹੀਂ ਬੋਲਿਆ। ਇਸਤੋਂ ਸਾਫ ਝਲਕ ਰਿਹਾ ਸੀ ਕਿ ਇਸ ਰੈਲੀ ਦਾ ਨਾਂ ਓਬੀਸੀ ਵਰਗ ਨੂੰ ਗੁੰਮਰਾਹ ਕਰਨ ਲਈ ਰੱਖਿਆ ਗਿਆ ਸੀ। 

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ