Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਾਲੇ 7 ਆਟੋਆਂ ਨੂੰ ਹਰੀ ਝੰਡੀ

June 13, 2026 08:59 PM
Rozana Sehaj times

ਦੇਵੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਨੂੰ ਹਲਕਾ ਸਨੌਰ ਵਿੱਚ ਹੋਰ ਤੇਜ਼ ਕਰਦਿਆਂ, ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇੱਕ ਨਵੀਂ ਤੇ ਵਿਲੱਖਣ ਸ਼ੁਰੂਆਤ ਕੀਤੀ ਗਈ। ਸ. ਹਡਾਣਾ ਨੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾਗਰੂਕਤਾ ਫੈਲਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਵਿਸ਼ੇਸ਼ ਬੈਨਰਾਂ ਨਾਲ ਲੈਸ 7 ਆਟੋ-ਰਿਕਸ਼ਿਆਂ ਨੂੰ ਦੇਵੀਗੜ੍ਹ ਅਨਾਜ ਮੰਡੀ ਵਿਖੇ ਆਪ ਦੇ ਮੁੱਖ ਦਫਤਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਆਟੋ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਬਾਜ਼ਾਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ।

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਇੱਕ ਸਾਲ ਵਿੱਚ 60,632 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 90,000 ਤੋਂ ਵੱਧ ਵਿਅਕਤੀਆਂ ਨੇ ਨਸ਼ਾ ਛੱਡਣ ਲਈ ਆਪਣਾ ਇਲਾਜ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਲੜਾਈ ਵਿੱਚ ਆਮ ਲੋਕਾਂ ਦਾ ਸਾਥ ਲੈਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਆਟੋ ਜਿੱਥੇ ਵੀ ਜਾਣਗੇ, ਉੱਥੇ ਲੋਕਾਂ ਨੂੰ ਜਾਗਰੂਕ ਕਰਨਗੇ।

ਸ. ਹਡਾਣਾ ਨੇ ਦੱਸਿਆ ਕਿ ਇਨ੍ਹਾਂ ਆਟੋਆਂ ਦੇ ਪਿੱਛੇ ਵਿਸ਼ੇਸ਼ ਬੈਨਰ ਲਗਾਏ ਗਏ ਹਨ, ਜਿਨ੍ਹਾਂ 'ਤੇ "ਆਪਣੀ ਸ਼ਿਕਾਇਤ ਬਕਸੇ ਵਿੱਚ ਪਾਓ ਜੀ" ਲਿਖਿਆ ਹੋਇਆ ਹੈ। ਪਿੰਡਾਂ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ, ਤਾਂ ਲੋਕ ਬਿਨਾਂ ਕਿਸੇ ਡਰ ਦੇ ਉਸ ਦੀ ਜਾਣਕਾਰੀ ਲਿਖਤੀ ਰੂਪ ਵਿੱਚ ਇਸ ਬਕਸੇ ਵਿੱਚ ਪਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨਾਲ ਸਿੱਧਾ ਜੁੜਨ ਅਤੇ ਸਿੱਧੀ ਸ਼ਿਕਾਇਤ ਪਹੁੰਚਾਉਣ ਲਈ ਵਿਸ਼ੇਸ਼ ਨੰਬਰ 98991-00002 ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਮਿਸਕਾਲ ਕਰਕੇ ਲੋਕ ਆਪਣੀ ਗੱਲ ਸਰਕਾਰ ਤੱਕ ਪਹੁੰਚਾ ਸਕਦੇ ਹਨ। ਸ਼ਿਕਾਇਤ ਕਰਨ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਲਕਾ ਸਨੌਰ ਦਾ ਇੱਕ-ਇੱਕ ਪਿੰਡ ਨਸ਼ਾ-ਮੁਕਤ ਨਹੀਂ ਹੋ ਜਾਂਦਾ। ਇਸ ਮੌਕੇ ਆਟੋ ਚਾਲਕਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ ਦਾ ਪ੍ਰਣ ਲਿਆ।

ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਰਾਮਇੰਦਰ ਸਿੰਘ ਜਮਨਾ ਮੈਂਬਰ ਜਿਲ੍ਹਾ ਪ੍ਰੀਸ਼ਦ, ਰਾਜਬੰਸ ਸਿੰਘ ਆਪ ਆਗੂ, ਡਾ ਹਰਨੇਕ ਸਿੰਘ ਆਪ ਆਗੂ, ਗੁਰਮੀਤ ਅਸਰਪੁਰ ਨਸ਼ਾ ਮੁਕਤੀ ਮੋਰਚਾ ਕੋਆਰਡੀਨੇਟਰ, ਰਾਜਾ ਧੰਜੂ ਸਰਪੰਚ, ਬੰਟੀ ਬਿੰਜਲ ਬਲਾਕ ਪ੍ਰਧਾਨ ਤੋਂ ਇਲਾਵਾ ਆਪ ਦੇ ਸੀਨੀਅਰ ਆਗੂ, ਸਥਾਨਕ ਚੇਅਰਮੈਨ, ਵਾਈਸ ਚੇਅਰਮੈਨ ਸਰਪੰਚ, ਪੰਚ ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਭਾਰੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

ਫੋਟੋ ਕੈਪਸ਼ਨ: ਹਲਕਾ ਸਨੌਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 'ਯੁੱਧ ਨਸ਼ਿਆਂ ਵਿਰੁੱਧ' ਮਿਸ਼ਨ ਤਹਿਤ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਅਤੇ ਸ਼ਿਕਾਇਤ ਬਾਕਸ ਵਾਲੇ ਆਟੋਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ