ਲੁਧਿਆਣਾ : ਗੁਰੂਆਂ, ਪੀਰਾਂ ਤੇ ਮਹਾਨ ਸੰਤਾਂ ਦੀ ਪਵਿੱਤਰ ਧਰਤੀ ਪੰਜਾਬ ਅੱਜ ਇਕ ਗੰਭੀਰ ਵਾਤਾਵਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ। ਕਦੇ ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਪੰਜਾਬ ਅੱਜ ਆਪਣੇ ਹੀ ਪਾਣੀਆਂ ਲਈ ਤਰਸਣ ਦੀ ਸਥਿਤੀ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਇਹ ਸਿਰਫ਼ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਤੇ ਅਣਗਹਿਲੀ ਦਾ ਨਤੀਜਾ ਹੀ ਨਹੀਂ, ਸਗੋਂ ਸਮਾਜ ਵਲੋਂ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਲੁੱਟ ਅਤੇ ਵਾਤਾਵਰਨ ਪ੍ਰਤੀ ਲਾਪਰਵਾਹੀ ਵੀ ਇਸ ਲਈ ਵੱਡੇ ਪੱਧਰ 'ਤੇ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਧਰਤੀ ਦੇ ਨਾਲ-ਨਾਲ ਜ਼ਮੀਨੀ ਪਾਣੀ ਵੀ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਇਸ ਦਾ ਸਿੱਧਾ ਅਸਰ ਲੋਕਾਂ ਦੀ ਸਿਹਤ 'ਤੇ ਪੈ ਰਿਹਾ ਹੈ। ਬੂਟੇ ਲਗਾਉਣ, ਪਾਣੀ ਦੀ ਸੁਚੱਜੀ ਵਰਤੋਂ, ਜੈਵਿਕ ਖੇਤੀ ਨੂੰ ਅਪਣਾਉਣ ਅਤੇ ਵਾਤਾਵਰਣ ਸੁਰੱਖਿਆ ਲਈ ਲੋਕ ਲਹਿਰ ਖੜ੍ਹੀ ਕਰਨਾਂ ਅੱਜ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਅੱਜ ਨਹੀਂ ਜਾਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ।