Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਅੰਡਰ ਬਰਿਜ 'ਚ ਭਰਿਆ ਬਰਸਾਤੀ ਪਾਣੀ ਰਾਹਗੀਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ ਦੋ ਦਿਨਾਂ ਬਾਅਦ ਵੀ ਨਹੀਂ ਕੱਢਿਆ ਗਿਆ ਪਾਣੀ

June 13, 2026 09:42 PM
Rozana Sehaj times
ਸੁਨਾਮ : ਸ਼ਹੀਦ ਊਧਮ ਸਿੰਘ ਸਟੇਡੀਅਮ ਦੇ ਨਜ਼ਦੀਕ ਬਣੇ ਰੇਲਵੇ ਅੰਡਰ ਬਰਿਜ ਵਿੱਚ ਭਰੇ ਬਰਸਾਤੀ ਪਾਣੀ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਪੈਣ ਤੋਂ ਦੋ ਦਿਨਾਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਜ਼ਮੀਨਦੋਜ਼ ਬਰਿੱਜ ਵਿੱਚੋਂ ਪਾਣੀ ਨਹੀਂ ਕੱਢਿਆ ਗਿਆ, ਬਲਕਿ ਪੁਲ ਦੇ ਦੋਵੇਂ ਪਾਸੇ ਬੈਰੀਗੇਟਿੰਗ ਕਰਕੇ ਰਸਤਾ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਮੀਂਹ ਪੈਣ ਤੋਂ ਬਾਅਦ ਇਸ ਅੰਡਰ ਬਰਿਜ ਵਿੱਚ ਅਕਸਰ ਪਾਣੀ ਭਰ ਜਾਂਦਾ ਹੈ। ਅੰਡਰ ਬਰਿਜ ਵਿੱਚ ਭਰੇ ਬਰਸਾਤੀ ਪਾਣੀ ਤੋਂ ਪ੍ਰੇਸ਼ਾਨ ਇੰਦਰਾ ਬਸਤੀ ਦੇ ਬਸ਼ਿੰਦਿਆਂ ਤੋਂ ਇਲਾਵਾ ਨਵੀਂ ਅਨਾਜ ਮੰਡੀ ਵਿੱਚ ਜਾਣ ਵਾਲਿਆਂ ਭੋਲਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਸਮੇਤ ਅਨਾਜ ਮੰਡੀ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਅੰਡਰ ਬਰਿਜ ਵਿੱਚ ਭਰੇ ਹੋਏ ਪਾਣੀ ਨੂੰ ਕੱਢਣ ਲਈ ਪ੍ਰਸ਼ਾਸਨ ਦੁਆਰਾ ਬਿਨਾਂ ਦੇਰੀ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਪਾਣੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਦੀ ਉਕਤ ਸਮੱਸਿਆ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕ ਬਿਨਾਂ ਕਿਸੇ ਰੁਕਾਵਟ ਤੋਂ ਇਸ ਰਸਤੇ ਰਾਹੀਂ ਲੰਘ ਸਕਣ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ