Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੇਰਾ ਬਾਬਾ ਭਵੂਤ ਗੀਰ ਪਿੰਡ ਚਪਰਾੜ ਵਿਖੇ ਨਤਮਸਤਕ ਹੋਏ ਨਿਰਮਲ ਸਿੰਘ ਭੱਟੀਆਂ

June 13, 2026 09:45 PM
Rozana Sehaj times
 
ਦੇਵੀਗੜ੍ਹ : ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ  ਨਿਰਮਲ ਸਿੰਘ ਭੱਟੀਆਂ ਹਲਕਾ ਸਨੌਰ ਅੱਜ ਪਿੰਡ ਚਪਰਾੜ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਬਾਬਾ ਭਵੂਤ ਗੀਰ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਮੱਥਾ ਟੇਕ ਕੇ ਹਾਜ਼ਰੀ ਭਰੀ ਅਤੇ ਇਲਾਕੇ ਦੀ ਤਰੱਕੀ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕਾਮਨਾ ਕੀਤੀ ,ਇਸ ਮੌਕੇ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੰਤਾਂ, ਮਹਾਂਪੁਰਖਾਂ ਅਤੇ ਫਕੀਰਾਂ ਦੀ ਪਵਿੱਤਰ ਧਰਤੀ ਰਹੀ ਹੈ, ਜਿਨ੍ਹਾਂ ਨੇ ਆਪਣੇ ਜੀਵਨ ਰਾਹੀਂ ਮਨੁੱਖਤਾ ਦੀ ਸੇਵਾ, ਸੱਚਾਈ, ਭਾਈਚਾਰੇ ਅਤੇ ਲੋਕ ਭਲਾਈ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਸਥਾਨ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਲੋਕਾਂ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਨੂੰ ਹਰ ਸੰਭਵ ਸਹਿਯੋਗ ਮਿਲਣਾ ਚਾਹੀਦਾ ਹੈ, ਇਸ ਦੌਰਾਨ ਡੇਰਾ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਨਿਰਮਲ ਸਿੰਘ ਭੱਟੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਡੇਰਾ ਬਾਬਾ ਭਵੂਤ ਗੀਰ ਵਿਖੇ ਚੱਲ ਰਹੀਆਂ ਧਾਰਮਿਕ ਅਤੇ ਸਮਾਜ ਸੇਵੀ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਦੇ ਹਨ। 
 
 
 
 
 
One attachment  •  Scanned by Gmail
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ