Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

June 13, 2026 10:13 PM
Rozana Sehaj times
 
ਸ੍ਰੀ ਅੰਮ੍ਰਿਤਸਰ  : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯਾਦਗਾਰ ਭਾਈ ਵੀਰ ਸਿੰਘ, ਗੁਲਮਰਗ (ਬਾਰਾਮੁੱਲਾ) ਸਬੰਧੀ ਸਿੱਖਾਂ ਵਿੱਚ ਚੱਲ ਰਹੇ ਆਪਸੀ ਵਿਵਾਦ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੱਲ ਕਰ ਦਿੱਤਾ ਹੈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੋਵੇਂ ਸਿੱਖ ਸਮੂਹਾਂ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦ ਕੇ ਉਨ੍ਹਾਂ ਦੀ ਗੱਲ ਗੌਰ ਨਾਲ ਸੁਣੀ ਅਤੇ ਪੁੱਜੀ ਸੰਗਤ ਨੂੰ ਆਪਸ ਵਿੱਚ ਪ੍ਰੇਮ ਭਾਵਨਾ ਨਾਲ ਰਲ ਮਿਲ ਕੇ ਰਹਿਣ ਦੀ ਪ੍ਰੇਰਣਾ ਵੀ ਕੀਤੀ। ਬਾਰਾਮੁੱਲਾ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਨਾਮ ਦੀ ਤਬਦੀਲੀ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦੀ ਦੁਰਵਰਤੋਂ ਦੇ ਸਬੰਧ ਵਿੱਚ ਕਮੇਟੀ ਦੇ ਸੱਤ ਮੈਂਬਰਾਂ ਨੇ ਆਪਣੀ ਖਿਮਾ ਜਾਚਨਾ ਸਿੰਘ ਸਾਹਿਬ ਨੂੰ ਸੌਂਪੀ ਜਦਕਿ ਪ੍ਰਬੰਧਕ ਕਮੇਟੀ ਬਾਰਾਮੁੱਲਾ ਦੇ ਪ੍ਰਧਾਨ ਸ. ਪਰਮਜੀਤ ਸਿੰਘ ਨੇ ਵਿਦੇਸ਼ ਵਿੱਚ ਜ਼ਰੂਰੀ ਰੁਝੇਵੇਂ ਦਾ ਕਾਰਨ ਦੇ ਕੇ ਅਗਾਂਹ ਪੇਸ਼ ਹੋਣ ਲਈ ਸਮਾਂ ਮੰਗਿਆ ਅਤੇ ਇੱਕ ਮੈਂਬਰ ਬਿਰਧ ਹੋਣ ਕਾਰਨ ਹਾਜ਼ਰ ਨਹੀਂ ਹੋਏ। ਇਸ ਮਾਮਲੇ ਵਿੱਚ ਮੁੰਬਈ ਦੇ ਇਕ ਦਾਨੀ ਸੱਜਣ ਸ. ਗੁਰਿੰਦਰ ਸਿੰਘ ਬਾਵਾ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜੋ 50 ਲੱਖ ਰੁਪਏ ਪ੍ਰਬੰਧਕ ਕਮੇਟੀ ਦੇ ਖਾਤੇ ਵਿਚ ਸੇਵਾ ਵਜੋਂ ਪਾਏ ਗਏ ਹਨ, ਉਹ ਉਨ੍ਹਾਂ ਨੂੰ ਵਾਪਸ ਕੀਤੇ ਜਾਣਗੇ। ਗੁਰੂ ਘਰ ਦੀ ਸੇਵਾ ਕਾਰ-ਸੇਵਾ ਰਾਹੀਂ ਕਰਵਾਈ ਜਾ ਰਹੀ ਹੈ, ਜਿਸ ਵਿੱਚ ਜੰਮੂ-ਕਸ਼ਮੀਰ ਤੋਂ ਇਲਾਵਾ ਹੋਰ ਸੰਗਤਾਂ ਵੀ ਵੱਧ ਚੜ੍ਹ ਕੇ ਯੋਗਦਾਨ ਪਾਉਣ ਅਤੇ ਰਹਿੰਦੇ ਕਾਰਜ ਮੁਕੰਮਲ ਕਰਵਾਉਣ। ਇਹ ਵੀ ਤੈਅ ਹੋਇਆ ਹੈ ਕਿ ਦੋਵੇਂ ਸਮੂਹਾਂ ਵਿਚੋਂ ਕੋਈ ਵੀ ਧਿਰ ਇਸ ਮਸਲੇ ’ਤੇ ਨਾ ਅਦਾਲਤ ਵਿਚ ਜਾਵੇਗੀ ਅਤੇ ਨਾਂ ਹੀ ਇੱਕ ਦੂਜੇ ਵਿਰੁੱਧ ਦੂਸ਼ਣਬਾਜੀ ਜਾਂ ਸੋਸ਼ਲ ਮੀਡੀਆ ’ਤੇ ਪੋਸਟ/ਬਿਆਨ/ਵੀਡੀਓ ਆਦਿ ਪਾਵੇਗੀ, ਆਪਸ ਵਿਚ ਰਲ ਮਿਲ ਕੇ ਪ੍ਰੇਮ ਭਾਵਨਾ ਨਾਲ ਗੁਰੂ ਘਰ ਵਿੱਚ ਸੇਵਾਵਾਂ ਕਰਨਗੀਆਂ। ਦੋਵੇਂ ਸਮੂਹਾਂ ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਲੋੜਵੰਦ ਸਿੱਖਾਂ ਦੀ ਮਦਦ ਲਈ ਸਾਂਝੇ ਯਤਨ ਕਰਨਗੀਆਂ। ਸਾਰੇ ਸਿੱਖ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀ ਹਨ ਆਪਸ ਵਿੱਚ ਗੁਰ ਭਾਈਆਂ ਵਾਂਗ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼