Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਲੀਨ ਪਟਿਆਲਾ, ਗ੍ਰੀਨ ਪਟਿਆਲਾ" ਮੁਹਿੰਮ ਲਿਆ ਰਹੀ ਹੈ ਰੰਗ; ਵਾਤਾਵਰਣ ਸੰਭਾਲ ਲਈ ਅੱਗੇ ਆਉਣ ਲੱਗੇ ਸ਼ਹਿਰ ਵਾਸੀ

June 13, 2026 10:15 PM
Rozana Sehaj times
 
ਪਟਿਆਲਾ  : ਬਾਗਾਂ ਦੇ ਸ਼ਹਿਰ ਪਟਿਆਲਾ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਬਹੁਤ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਸੁਸਾਇਟੀ ਦੇ ਯਤਨਾਂ ਸਦਕਾ ਹੁਣ ਆਮ ਪਬਲਿਕ ਵੀ ਵਾਤਾਵਰਣ ਸੁਧਾਰ ਦੇ ਕਾਰਜਾਂ ਵਿੱਚ ਆਪਣਾ ਵੱਡਾ ਯੋਗਦਾਨ ਪਾ ਰਹੀ ਹੈ। ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੂਨ ਤੋਂ ਸ਼ੁਰੂ ਕੀਤੀ ਗਈ "ਕਲੀਨ ਪਟਿਆਲਾ, ਗ੍ਰੀਨ ਪਟਿਆਲਾ" ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਪਾਰਕਾਂ ਜਿਵੇਂ ਕਿ ਨਹਿਰੂ ਪਾਰਕ, ਆਰੀਆ ਸਮਾਜ ਚੌਂਕ ਪਾਰਕ ਅਤੇ ਅਰੁਣਾ ਬਰਨਾ ਚੌਂਕ ਪਾਰਕ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾ ਕੇ ਇਨ੍ਹਾਂ ਨੂੰ ਪਲਾਸਟਿਕ ਮੁਕਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਅਰੁਣਾ ਬਰਨਾ ਚੌਂਕ ਸਾਹਮਣੇ ਸਥਿਤ ਗੁਰੂਦੁਆਰਾ ਆਹਲੂਵਾਲੀਆ ਸਾਹਿਬ ਦੇ ਪਾਰਕ ਵਿੱਚ ਨਗਰ ਨਿਗਮ (ਕਾਰਪੋਰੇਸ਼ਨ) ਦੀ ਟੀਮ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਵਿੱਚ ਸਥਾਨਕ ਲੋਕਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਉਪਕਾਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਲੋਕਾਂ 'ਤੇ ਇੰਨਾ ਪ੍ਰਭਾਵ ਪਿਆ ਹੈ ਕਿ ਹੁਣ ਲੋਕ ਆਪਣੀਆਂ ਕਲੋਨੀਆਂ ਅਤੇ ਸੁਸਾਇਟੀਆਂ ਨੂੰ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਵਿੱਚ ਜੁਟ ਗਏ ਹਨ। ਸ਼ਹਿਰ ਵਾਸੀ ਹੁਣ ਪਾਰਕਾਂ ਦੇ ਨਾਲ-ਨਾਲ ਆਪਣੇ ਘਰਾਂ ਦੀਆਂ ਛੱਤਾਂ 'ਤੇ 'ਕਿਚਨ ਪਾਰਕ/ਗਾਰਡਨ' ਵੀ ਬਣਾਉਣ ਲੱਗੇ ਹਨ, ਜੋ ਕਿ ਸਿਹਤ ਅਤੇ ਵਾਤਾਵਰਣ ਦੋਵਾਂ ਲਈ ਇੱਕ ਬਿਹਤਰ ਕਦਮ ਹੈ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤ ਦੀਪਕ ਕਪੂਰ ਨੇ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਵੱਧ ਤੋਂ ਵੱਧ ਪੌਦੇ ਲਗਾਉਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਸਾਇਟੀ ਵੱਲੋਂ ਚਲਾਈ ਜਾ ਰਹੀ "ਹਰ ਮਨੁੱਖ ਲਾਵੇ ਦੋ ਰੁੱਖ" ਲਹਿਰ ਦਾ ਹਿੱਸਾ ਜ਼ਰੂਰ ਬਣਨ ਤਾਂ ਜੋ ਪਟਿਆਲਾ ਦੇ ਵਾਤਾਵਰਣ ਨੂੰ ਸਾਫ਼, ਸੁੰਦਰ ਅਤੇ ਸੁਰੱਖਿਅਤ ਬਣਾਇਆ ਜਾ ਸਕੇ। ਅੱਜ ਦੇ ਇਸ ਅਭਿਆਨ ਦੌਰਾਨ ਨਗਰ ਨਿਗਮ ਦੇ ਸੁਪਰਵਾਈਜ਼ਰ ਪੁਰੀ ਅਤੇ ਉਨ੍ਹਾਂ ਦੀ ਟੀਮ ਸਮੇਤ ਸ਼ਹਿਰ ਦੇ ਕਈ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਮੁਹਿੰਮ ਵਿੱਚ ਮੋਹਨ ਲਾਲ ਖੰਨਾ, ਵਿਨੇ ਸ਼ਰਮਾ, ਟੋਨੀ, ਸ਼ਾਇਰ, ਸਨੇਹ, ਗਗਨਦੀਪ, ਕੁਲਦੀਪ ਕਨਾਲ, ਸੁੰਦਰ ਲਾਲ ਵਾਸੂਦੇਵਾ, ਕਮਲੇਸ਼ ਕੁਮਾਰੀ, ਬੇਟੀ ਕਮਾਇਆ ਅਤੇ ਕੈਪਟਨ ਵਲੈਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਜਨਤਾ ਨੇ ਸ਼ਾਮਲ ਹੋ ਕੇ ਪਾਰਕ ਦੀ ਸਫ਼ਾਈ ਕੀਤੀ ਅਤੇ ਵਾਤਾਵਰਣ ਦੀ ਸੰਭਾਲ ਦਾ ਅਹਿਦ ਲਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ