Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸੀਜ਼ਨ ਦੌਰਾਨ ਡੀਜ਼ਲ ਦੀ ਸਪਲਾਈ ਪੂਰੀ ਮਿਲੇ: ਹਰਜਿੰਦਰ ਸਿੰਘ ਬਲੋਂਗੀ

June 13, 2026 10:20 PM
Rozana Sehaj times

ਖਰੜ :
ਸ੍ਰੋਮਣੀ ਅਕਾਲੀ ਦਲ ਦੇ ਅਕਾਲੀ ਆਗੂ ਹਰਜਿੰਦਰ ਸਿੰਘ ਬਲੋਂਗੀ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਡੀਜ਼ਲ 200 ਲੀਟਰ ਤੱਕ ਹੀ ਇੱਕ ਵਿਅਕਤੀ ਨੂੰ ਦੇਣ ਲਈ ਕਿਹਾ ਗਿਆ ਹੈ, ਉਸ ਤੋਂ  ਬਾਅਦ ਪੰਜਾਬ ਦੇ ਕਿਸਾਨਾਂ ਵਿਚ ਵੱਡੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਕਿ ਇਸ ਸਮੇਂ ਸੂਬੇ ਵਿਚ ਝੋਨੇ ਦੀ ਲੁਆਈ ਦਾ ਕੰਮ ਚੱਲ ਰਿਹਾ ਹੈ ਜਿਸ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ। ਅਕਾਲੀ ਆਗੂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਝੋਨੇ ਦੀ ਲੁਆਈ ਸਮੇਂ ਇਹ ਆਦੇਸ਼ ਦੇਣਾ ਇਹ ਪੰਜਾਬ ਦੇ ਕਿਸਾਨਾਂ ਨਾਲ ਵੱੱਡੀ ਸਾਜ਼ਿਸ ਦਾ ਹਿੱਸਾ ਹੈ ਅਤੇ ਕਿਸਾਨ ਇਸ ਤਰ੍ਹਾਂ ਦੇ ਹੁਕਮਾਂ ਨਾਲ ਤਬਾਹ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਮੇਂ ਸਿਰ ਡੀਜ਼ਲ ਦੀ ਸਪਲਾਈ ਪੂਰੀ ਨਹੀਂ ਮਿਲਦੀ ਤਾਂ ਉਹ ਝੋਨੇ ਦੀ ਲੁਆਈ ਦਾ ਕੰਮ ਸਮੇਂ ਸਿਰ ਕਿਵੇਂ ਪੂਰਾ ਕਰਨਗੇ, ਦੂਸਰਾ ਸੂਬੇ ਵਿਚ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਵੀ ਕਿਸਾਨਾਂ ਦੀ ਚਿੰਤਾ ਵਧਾਈ ਹੋਈ ਹੈ। ਉਨ੍ਹਾਂ ਕੇਦਰ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਖੁੱਲੀ ਦਿੱਤੀ ਜਾਵੇ ਤਾਂ ਕਿ ਉਹ ਝੋਨੇ ਦੀ ਲੁਆਈ ਦਾ ਕੰਮ ਸਮੇਂ ਸਿਰ ਪੂਰਾ ਕਰ ਸਕਣ। ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਲੁਆਈ ਸਮੇਂ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਦੇਣ ਲਈ ਯਕੀਨੀ ਬਣਾਉਣ।
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ