Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

June 13, 2026 10:31 PM
Rozana Sehaj times

ਜਲੰਧਰ, 13 ਜੂਨ  (ਪੰਜਾਬੀ ਸਹਿਜ ਟਾਈਮਜ਼) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਦੇ ਸ਼ੋਸ਼ਣ ਅਤੇ ਮਾੜੇ ਸ਼ਾਸਨ ਤੋਂ ਮੁਕਤ ਹੋ ਚੁੱਕਾ ਹੈ, ਜਿਸ ਨਾਲ ਜਨਤਕ ਭਲਾਈ 'ਤੇ ਕੇਂਦਰਿਤ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਵਿੱਚ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਤੋਂ ਬਾਅਦ ਸਿੱਧੇ ਤੌਰ 'ਤੇ ਲੋਕਾਂ ਤੋਂ ਫੀਡਬੈਕ ਮੰਗਣ ਦਾ ਭਰੋਸਾ ਹੈ, ਜਦੋਂ ਕਿ ਸਿੰਚਾਈ, ਰੁਜ਼ਗਾਰ, ਜਨਤਕ ਸੇਵਾਵਾਂ ਅਤੇ ਬੁਨਿਆਦੀ ਢਾਂਚੇ 'ਤੇ ਇਸ ਦੇ ਕੰਮ ਨੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਦਿੱਤਾ ਹੈ। ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਚਾਰ ਸਾਲ ਪੂਰੇ ਕਰ ਲਏ ਹਨ। ਚਾਰ ਸਾਲ ਕੰਮ ਕਰਨ ਤੋਂ ਬਾਅਦ ਮੈਨੂੰ ਪੰਜਾਬ ਦੇ ਇਤਿਹਾਸ ਵਿੱਚ ਅਜਿਹੀ ਕੋਈ ਸਰਕਾਰ ਯਾਦ ਨਹੀਂ ਹੈ, ਜੋ ਲੋਕਾਂ ਦੇ ਆਹਮੋ-ਸਾਹਮਣੇ ਬੈਠ ਕੇ ਅਜਿਹੀ ਚਰਚਾ ਕਰ ਸਕੇ। ਇਸ ਤੋਂ ਪਹਿਲਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਆਈਆਂ। ਚਾਰ ਸਾਲ ਸੱਤਾ 'ਚ ਰਹਿਣ ਤੋਂ ਬਾਅਦ ਜਦੋਂ ਉਹ ਲੋਕਾਂ ਦੇ ਵਿਚਕਾਰ ਜਾਂਦੇ ਸਨ, ਤਾਂ ਪਿੰਡਾਂ ਵਾਲੇ ਉਨ੍ਹਾਂ ਨੂੰ ਵੜਨ ਵੀ ਨਹੀਂ ਦਿੰਦੇ ਸਨ। ਲੋਕ ਹੱਥਾਂ ਵਿੱਚ ਜੁੱਤੀਆਂ ਲੈ ਕੇ ਉਨ੍ਹਾਂ ਨੂੰ ਕੁੱਟਣ ਲਈ ਤਿਆਰ ਖੜ੍ਹੇ ਹੁੰਦੇ ਸਨ। ਅੱਜ ਜਦੋਂ ਅਸੀਂ ਲੋਕਾਂ ਦੇ ਵਿਚਕਾਰ ਜਾਂਦੇ ਹਾਂ, ਤਾਂ ਉਹ ਸਾਨੂੰ ਦੇਖ ਕੇ ਮੁਸਕਰਾਉਂਦੇ ਹਨ, ਸਾਡੀ ਤਾਰੀਫ਼ ਕਰਦੇ ਹਨ ਅਤੇ ਸਾਨੂੰ ਗਲੇ ਲਗਾਉਣ ਲਈ ਤਿਆਰ ਰਹਿੰਦੇ ਹਨ। ਉਹ ਸਾਡੇ ਕੰਮ ਦੀ ਸ਼ਲਾਘਾ ਕਰਦੇ ਹਨ।" ਇੱਕ ਰੋਡ ਸ਼ੋਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਕੱਲ੍ਹ ਅਸੀਂ ਬਠਿੰਡਾ ਵਿੱਚ ਸੀ। ਨਗਰ ਨਿਗਮ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਅਤੇ ਮੇਅਰ ਬਣਾਉਣ ਤੋਂ ਬਾਅਦ ਅਸੀਂ ਉੱਥੇ ਇੱਕ ਰੋਡ ਸ਼ੋਅ ਕਰ ਰਹੇ ਸੀ। ਜਦੋਂ ਅਸੀਂ ਗਲੀਆਂ ਵਿੱਚੋਂ ਲੰਘ ਰਹੇ ਸੀ, ਤਾਂ ਲੋਕ ਸਾਡਾ ਸਵਾਗਤ ਕਰਨ ਲਈ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਗਏ। ਉਨ੍ਹਾਂ ਦੇ ਹਾਵ-ਭਾਵ ਤੋਂ ਸਾਫ਼ ਪਤਾ ਲੱਗ ਰਿਹਾ ਸੀ ਕਿ ਉਹ ਭਗਵੰਤ ਮਾਨ ਅਤੇ ਸਾਨੂੰ ਸਾਰਿਆਂ ਨੂੰ ਦੇਖ ਕੇ ਕਿੰਨੇ ਖੁਸ਼ ਸਨ। ਉਹ ਸੱਚਮੁੱਚ ਬਹੁਤ ਖੁਸ਼ ਸਨ। ਅੱਜ ਮੈਂ ਇੱਥੇ ਵੀ ਉਹੀ ਪ੍ਰਤੀਕਿਰਿਆ ਦੇਖ ਰਿਹਾ ਹਾਂ। ਜਿਸ ਤਰ੍ਹਾਂ ਤੁਸੀਂ ਸਾਰੇ ਸਰਕਾਰ ਦੀ ਤਾਰੀਫ਼ ਕਰ ਰਹੇ ਹੋ ਅਤੇ ਇਸ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹੋ, ਲੱਗਦਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਕੁਝ ਬਹੁਤ ਹੀ ਅਸਧਾਰਨ ਹੋ ਰਿਹਾ ਹੈ। ਪਹਿਲੀ ਵਾਰ ਕੋਈ ਸਰਕਾਰ ਆਪਣੇ ਚਾਰ ਸਾਲ ਪੂਰੇ ਕਰ ਚੁੱਕੀ ਹੈ ਅਤੇ ਲੋਕ ਅਜੇ ਵੀ ਉਸ ਸਰਕਾਰ ਨੂੰ ਪਸੰਦ ਕਰਦੇ ਹਨ ਅਤੇ ਉਸ ਨੂੰ ਦੁਬਾਰਾ ਵਾਪਸ ਲਿਆਉਣਾ ਚਾਹੁੰਦੇ ਹਨ।" ਉਨ੍ਹਾਂ ਅੱਗੇ ਕਿਹਾ, "ਜੇਕਰ ਤੁਹਾਡੀ ਦੁਕਾਨ ਦੇ ਸਾਹਮਣੇ ਵਾਲੀ ਸੜਕ ਟੁੱਟ ਜਾਵੇ ਜਾਂ ਬਿਜਲੀ ਦਾ ਖੰਭਾ ਖ਼ਰਾਬ ਹੋ ਜਾਵੇ, ਤਾਂ ਤੁਸੀਂ ਕੀ ਕਰਦੇ ਹੋ? ਤੁਸੀਂ ਸਰਕਾਰੀ ਦਫ਼ਤਰਾਂ, ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਚੱਕਰ ਕੱਟ-ਕੱਟ ਕੇ ਥੱਕ ਜਾਂਦੇ ਹੋ। ਇੱਕ ਸਟ੍ਰੀਟ ਲਾਈਟ ਠੀਕ ਕਰਵਾਉਣਾ ਵੀ ਇੱਕ ਬਹੁਤ ਵੱਡੀ ਜੱਦੋਜਹਿਦ ਬਣ ਜਾਂਦਾ ਹੈ। ਕੀ ਅਜਿਹਾ ਨਹੀਂ ਹੁੰਦਾ? ਇੱਕ ਛੋਟਾ ਜਿਹਾ ਕੰਮ ਵੀ ਤੁਹਾਨੂੰ ਨਿਢਾਲ ਕਰ ਦਿੰਦਾ ਹੈ।" ਵਪਾਰੀ ਕਮਿਸ਼ਨ ਦੇ ਮਕਸਦ ਬਾਰੇ ਦੱਸਦਿਆਂ 'ਆਪ' ਮੁਖੀ ਨੇ ਜ਼ੋਰ ਦੇ ਕੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇੱਕ ਛੋਟੇ ਵਪਾਰੀ ਦੀ ਆਵਾਜ਼ ਸਿੱਧੀ ਮੁੱਖ ਮੰਤਰੀ ਤੱਕ ਪਹੁੰਚੇ, ਅਸੀਂ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦਾ ਗਠਨ ਕੀਤਾ ਹੈ। ਇਹ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ 'ਤੇ ਕੰਮ ਕਰ ਰਿਹਾ ਹੈ। ਪੂਰੇ ਪੰਜਾਬ ਵਿੱਚ ਛੋਟੀਆਂ-ਵੱਡੀਆਂ ਕਰੀਬ 800 ਮੰਡੀਆਂ/ਬਾਜ਼ਾਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਨ੍ਹਾਂ ਸਾਰੇ ਬਾਜ਼ਾਰਾਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਵਪਾਰੀਆਂ ਨੇ ਜੋ ਵੀ ਮੰਗਾਂ ਉਠਾਈਆਂ, ਚਾਹੇ ਉਹ ਬਿਜਲੀ ਦੀਆਂ ਨੰਗੀਆਂ ਤਾਰਾਂ ਹੋਣ, ਟੁੱਟੀਆਂ ਸੜਕਾਂ, ਖ਼ਰਾਬ ਸਟ੍ਰੀਟ ਲਾਈਟਾਂ, ਪਖਾਨਿਆਂ ਦੀ ਘਾਟ, ਪੀਣ ਵਾਲੇ ਪਾਣੀ ਦੀ ਕਿੱਲਤ ਜਾਂ ਕੋਈ ਹੋਰ ਸਮੱਸਿਆ—ਉਨ੍ਹਾਂ ਸਾਰੀਆਂ ਚਿੰਤਾਵਾਂ ਨੂੰ ਦਸਤਾਵੇਜ਼ੀ ਰੂਪ ਦੇ ਕੇ ਸਿੱਧਾ ਭਗਵੰਤ ਮਾਨ ਕੋਲ ਭੇਜਿਆ ਜਾਂਦਾ ਹੈ।  ਉਨ੍ਹਾਂ ਨੂੰ ਇਹ ਪੈਸਾ ਕਿਵੇਂ ਮਿਲਿਆ? ਲੋਕਾਂ ਨੂੰ ਸੰਮਨ ਭੇਜੇ ਗਏ ਅਤੇ ਈਡੀ ਤੇ ਸੀਬੀਆਈ ਦੀ ਕਾਰਵਾਈ ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਮੋਹਿੰਦਰ ਭਗਤ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ