Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਾਂਗਰਸ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦਾ ਅਹਿਦ 

June 14, 2026 03:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ ਵਿਖੇ ਕਾਂਗਰਸ ਆਗੂਆਂ ਨੇ ਕੀਤੀ ਮੀਟਿੰਗ 
 
 
ਸੁਨਾਮ : ਸੂਬੇ ਅੰਦਰ ਚੱਲ ਰਹੀ ਐਸ ਆਈ ਆਰ ਬਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਜਾਣੂੰ ਕਰਵਾਉਣ ਲਈ ਵਿਧਾਨ ਸਭਾ ਹਲਕਾ ਸੁਨਾਮ ਦੀ ਮੀਟਿੰਗ ਅਰਬਨ ਕਰੇਬ ਵਿਖੇ ਆਯੋਜਿਤ ਕੀਤੀ ਗਈ। ਪਾਰਟੀ ਵਰਕਰਾਂ ਨੂੰ ਜਾਣਕਾਰੀ ਦੇਣ ਲਈ ਐਸ ਆਈ ਆਰ ਸੰਗਰੂਰ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਨਿੱਪੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਰਾਜਿੰਦਰ ਦੀਪਾ, ਰਾਜਿੰਦਰ ਸਿੰਘ ਰਾਜਾ ਬੀਰਕਲਾਂ , ਸਨਮੀਕ ਹੈਨਰੀ ਅਤੇ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਆਖਿਆ ਕਿ ਕਾਂਗਰਸ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਪੰਨਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕੇ ਵਿੱਚ ਵਰਕਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਵਿਰੋਧੀ ਪਾਰਟੀਆਂ ਨੂੰ ਮਾਤ ਦਿੱਤੀ ਜਾਵੇ। ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਐਸ ਆਈ ਆਰ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਨਿੱਪੀ ਨੇ ਬੂਥਾਂ ਦੇ ਮਿਹਨਤੀ ਬੂਥ ਲੈਵਲ ਏਜੰਟਾਂ ਨੂੰ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਅਸਲ ਵੋਟਾਂ ਕੱਟਣ ਲਈ ਯਤਨਸ਼ੀਲ ਹੈ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਚੌਕੰਨੇ ਰਹਿਣ ਦੀ ਲੋੜ ਹੈ।  ਕਾਂਗਰਸ ਪਾਰਟੀ ਵੱਲੋਂ ਹਰ ਬੂਥ ਪੱਧਰ ਤੇ ਇੱਕ ਇੰਚਾਰਜ ਨਿਯੁਕਤ ਕੀਤਾ ਗਿਆ ਜੋ ਬੂਥ ਲੈਵਲ ਅਫ਼ਸਰ ਨਾਲ ਮਿਲ ਕੇ ਉਹਨਾਂ ਵੋਟਰਾਂ ਦੀ ਪਹਿਚਾਣ ਜਾਂ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਮੱਦਦ ਕਰਨਗੇ ਜਿਨਾਂ ਦੀ ਪਹਿਚਾਣ ਨਹੀ ਹੋ ਸਕੀ ਤਾਂ ਕਿ ਕਿਸੇ ਸਹੀ ਵੋਟਰ ਦੀ ਵੋਟ ਨਾ ਕੱਟੀ ਜਾ ਸਕੇ। ਬੁਲਾਰਿਆਂ ਨੇ ਆਖਿਆ ਕਿ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਮੁਹਿੰਮ ਨੂੰ ਘਰ-ਘਰ ਤੱਕ ਲੈ ਕੇ ਜਾਇਆ ਜਾਵੇਗਾ ਤਾਂ ਜੋ ਲੋਕਤੰਤਰ ਦੀ ਰਾਖੀ ਕੀਤੀ ਜਾ ਸਕੇ ਤੇ ਜੋ ਕੇਂਦਰ ਦੀ ਸਰਕਾਰ ਦੂਸਰੇ ਰਾਜਾਂ ਵਾਂਗ ਵੋਟਾਂ ਕਟਵਾ ਕੇ ਲੋਕਾਂ ਦੇ ਹੱਕਾਂ ਤੇ ਡਾਕਾ ਨਾ ਮਾਰ ਸਕੇ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਹਰਦੇਵ ਸਿੰਘ ਭੱਠਲ, ਕੁਲਜੀਤ ਸਿੰਘ ਤੂਰ, ਕਰਮਜੀਤ ਕੌਰ ਮਾਡਲ ਟਾਊਨ, ਸੁਰਿੰਦਰ ਸਿੰਘ ਭਰੂਰ, ਪ੍ਰਮੋਦ ਅਵਸਥੀ ਸਮੇਤ ਵੱਡੀ ਗਿਣਤੀ ਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ