Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

"ਆਪ" ਸਰਕਾਰ ਨੇ ਹੜ੍ਹਾਂ ਦੇ ਨੁਕਸਾਨ ਤੋਂ ਨਹੀਂ ਲਿਆ ਸਬਕ : ਚੱਠਾ 

June 14, 2026 03:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਅੰਦਰ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਬਣਿਆ ਹੋਇਆ ਹੈ। ਐਤਵਾਰ ਨੂੰ ਸੁਨਾਮ ਵਿਖੇ ਖੇਤੀਬਾੜੀ ਵਿਕਾਸ ਬੈਂਕ ਮੂਹਰੇ ਧਰਨਾ ਦੇਕੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਸਮੇਂ ਸਿਰ ਘਟਾਉਣ ਲਈ ਲੋੜੀਂਦੇ ਕਦਮ ਨਾ ਚੁੱਕਣ ਕਾਰਨ ਲੱਖਾਂ ਏਕੜ ਫਸਲਾਂ ਤਬਾਹ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ, ਪਿਛਲੇ ਸਾਲ ਪੰਜਾਬ ਦੇ ਲੋਕਾਂ ਨੂੰ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪਿਆ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਇਸ ਤਜਰਬੇ ਤੋਂ ਸਬਕ ਸਿੱਖਣ ਦੀ ਬਜਾਏ ਇਸ ਵਾਰ ਵੀ ਉਹੀ ਨੀਤੀ ਅਪਣਾਈ ਜਾ ਰਹੀ ਹੈ। ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਡੈਮ ਵਿੱਚੋਂ ਪਾਣੀ ਹੌਲੀ-ਹੌਲੀ ਛੱਡਕੇ ਪੱਧਰ ਨੂੰ ਘਟਾਇਆ ਜਾਂਦਾ ਹੈ, ਪਰ ਇਸ ਵਾਰ ਸਮੇਂ ਸਿਰ ਪਾਣੀ ਰਿਲੀਜ਼ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਭਾਖੜਾ ਡੈਮ ਵਿੱਚ ਇਸ ਸਮੇਂ ਕਰੀਬ 21 ਫੁੱਟ ਵੱਧ ਪਾਣੀ ਸਟੋਰ ਹੈ, ਜੋ ਪੰਜਾਬ ਅੰਦਰ ਭਵਿੱਖ ਵਿੱਚ ਖਤਰਨਾਕ ਸਥਿਤੀ ਪੈਦਾ ਕਰ ਸਕਦਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਰੋਜ਼ ਕਰੀਬ ਅੱਧਾ ਫੁੱਟ ਪਾਣੀ ਛੱਡਣ ਦੀ ਗੱਲ ਕੀਤੀ ਜਾ ਰਹੀ ਹੈ, ਪਰ ਇਸ ਰਫ਼ਤਾਰ ਨਾਲ ਪਿਛਲੇ ਸਾਲ ਵਾਲੇ ਪੱਧਰ ਤੱਕ ਪਹੁੰਚਣ ਲਈ ਲਗਭਗ ਡੇਢ ਮਹੀਨਾ ਲੱਗੇਗਾ। ਇਸ ਦੌਰਾਨ ਮਾਨਸੂਨ ਅਤੇ ਪਹਾੜੀ ਇਲਾਕਿਆਂ ਤੋਂ ਆਉਣ ਵਾਲੇ ਵਾਧੂ ਪਾਣੀ ਕਾਰਨ ਹੜ੍ਹਾਂ ਦਾ ਖਤਰਾ ਬਣਿਆ ਰਹਿ ਸਕਦਾ ਹੈ।ਉਨ੍ਹਾਂ ਦਰਿਆਵਾਂ ਦੇ ਕਿਨਾਰਿਆਂ ਅਤੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਕਿਸਾਨ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਮ ਨਾਲਿਆਂ ਦੀ ਤੁਰੰਤ ਸਫਾਈ ਕਰਵਾਈ ਜਾਵੇ, ਦਰਿਆਵਾਂ ਦੇ ਕਮਜ਼ੋਰ ਬੰਨ੍ਹਾਂ ਨੂੰ ਪੱਥਰਾਂ ਅਤੇ ਜਾਲੀਆਂ ਨਾਲ ਮਜ਼ਬੂਤ ਕੀਤਾ ਜਾਵੇ , ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਚੱਠਾ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਅਤੇ ਫਸਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ