Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਸਲ ਸਤਲੁਜ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ: ਅਜੇਪਾਲ ਸਿੰਘ ਬਰਾੜ

June 14, 2026 05:53 PM
Rozana Sehaj times
ਪਟਿਆਲਾ  : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਚੋਣ ਸ patialaspk08@gmail.com ਰਗਰਮੀਆਂ ਨੂੰ ਆਰੰਭ ਲਿਆ ਹੈ। ਇਸੇ ਲੜੀ ਤਹਿਤ ਮਿਸਲ ਸਤਲੁਜ ਜਥੇਬੰਦੀ ਵੱਲੋਂ ਅੱਜ ਪਟਿਆਲਾ ਵਿਖੇ ਕਰਵਾਈ ਗਈ ਵਿਸ਼ਾਲ ‘ਚੜ੍ਹਦੀ ਕਲਾ ਰੈਲੀ’ ਦੌਰਾਨ ਪੰਥਕ, ਮੁਲਾਜ਼ਮ  ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮਿਸਲ ਸਤਲੁਜ ਜਥੇਬੰਦੀ ਜਥੇਬੰਦੀ ਦਾ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਇੱਕ ਸਾਧੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ  ਵੱਲੋਂ ਸਰਦਾਰ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣਾਂ, ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੇ ਸ਼ਮੂਲੀਅਤ ਕਰਕੇ ਜਥੇਬੰਦੀ ਦੇ ਉਦੇਸ਼ਾਂ ਨਾਲ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਤੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ  ਕਿ ਸਰਦਾਰ ਮਨਜੀਤ ਸਿੰਘ ਚਾਹਲ ਲੰਬੇ ਸਮੇਂ ਤੋਂ ਲੋਕ ਹਿੱਤਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੀ ਉਮੀਦਵਾਰੀ ਪਟਿਆਲਾ ਦਿਹਾਤੀ ਦੇ ਲੋਕਾਂ ਦੀਆਂ ਉਮੀਦਾਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਮੌਕੇ ਸਰਦਾਰ ਦਵਿੰਦਰ ਸਿੰਘ ਸੇਖੋਂ (ਜਨਰਲ ਸਕੱਤਰ), ਸਰਦਾਰ ਅਮਰਿੰਦਰ ਸਿੰਘ ਤੋੜ (ਕੌਮੀ ਕਨਵੀਨਰ, ਪੂਰਾ ਪੰਜਾਬ ਲਹਿਰ) ਅਤੇ ਸਰਦਾਰ ਯਾਦਵਿੰਦਰ ਸਿੰਘ ਯਾਦੂ (ਕੌਮੀ ਪ੍ਰਧਾਨ, ਨੌਜਵਾਨ ਵਿੰਗ ਮਿਸਲ ਸਤਲੁਜ) ਸਮੇਤ ਕਈ ਆਗੂ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਸਰਦਾਰ ਮਨਜੀਤ ਸਿੰਘ ਚਾਹਲ ਦੀ ਸਫ਼ਲਤਾ, ਮਿਸਲ ਸਤਲੁਜ ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਮੰਤਵ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਬਿਹਤਰੀ ਲਈ ਇੱਕ ਮਜ਼ਬੂਤ ਲੋਕ ਲਹਿਰ ਖੜ੍ਹੀ ਕਰਨਾ ਹੈ। ਇਸ ਮੌਕੇ ਤੇ ਸਰਦਾਰ ਮਨਜੀਤ ਸਿੰਘ ਚਾਹਲ ਦੇ ਸ਼ੁਭ ਚਿੰਤਕਾਂ ਅਤੇ ਦੋਸਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਾਜ਼ਰ ਸਖਸ਼ੀਅਤਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਪੰਜਾਬ ਦੇ ਹਿਤਾਂ ਨੂੰ ਪਹਿਲ ਦੇਣ ਵਾਲੀ ਸੋਚ ਦਾ ਸਾਥ ਦੇਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ