Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Majha

ਕੈਲੇਫ਼ੋਰਨੀਆ ਵਿੱਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ

June 14, 2026 05:56 PM
Rozana Sehaj times
ਅੰਮ੍ਰਿਤਸਰ : ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਅਮਰੀਕਾ ਵਿਚ ਧਰਮ ਪ੍ਰਚਾਰ ਲਈ ਸਿੱਖ ਮਿਸ਼ਨ ਸਮੇਤ ਹੋਰ ਕਾਰਜਾਂ ਦੀ ਸਥਾਪਤੀ ਅਤੇ ਇਥੇ ਵਸਦੇ ਸਿੱਖ ਭਾਈਚਾਰੇ ਨਾਲ ਰਾਬਤੇ ਦੇ ਮਕਸਦ ਲਈ ਗਿਆ ਹੈ। ਸ਼੍ਰੋਮਣੀ ਕਮੇਟੀ ਵਫ਼ਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਵਫਦ ਨੂੰ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਚੇਅਰਮੈਨ ਮਾਈਕ ਜ਼ੇਗਨਮਾਇਰ, ਜੈਫ਼ਰੀ ਕੇ. ਬੂਨ, ਡੈਨ ਫ਼ਲੋਰੇਸ, ਕਰਮ ਬੈਂਸ, ਜੈਫ਼ ਸਟੀਫ਼ਨਜ਼ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਸੌਂਪੇ ਗਏ ਸਨਮਾਨ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਵਫ਼ਦ ਦਾ ਇਥੇ ਆਉਣ ਲਈ ਧੰਨਵਾਦ ਕਰਦਿਆਂ ਲਿਖਿਆ ਕਿ ਤੁਹਾਡੀ ਫੇਰੀ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ, ਆਉਣ ਵਾਲੀਆਂ ਪੀੜ੍ਹੀਆਂ ਲਈ ਸਹਿਯੋਗ, ਸਦਭਾਵਨਾ ਅਤੇ ਸਾਂਝੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਅਧਿਆਤਮਿਕ ਵਿਕਾਸ ਨੂੰ ਉਤਸ਼ਾਹਿਤ ਕਰਦਿਆਂ ਭਾਈਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਾਈ ਹੋਵੇਗੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਸਹਿਯੋਗ ਅਤੇ ਸਨਮਾਨ ਲਈ ਕੈਲੇਫੋਰਨੀਆ ਦੇ ਜਿਲ੍ਹਾ ਸਟਰ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
 

Have something to say? Post your comment

More in Majha

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ