ਖਨੌਰੀ : ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਂਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਦਾ ਕੀਤੀ, ਨਾਲ ਹੀ ਉਨ੍ਹਾਂ ਵਾਲਮੀਕੀ ਧਰਮਸ਼ਾਲਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਬੁੱਤ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਤੇ ਜਜ਼ਬਾ ਪੈਦਾ ਕਰਨ ਵਿੱਚ ਸਹਾਈ ਹੋਵੇਗਾ। ਉਹਨਾਂ ਕਿਹਾ ਕਿ ਸਮੁੱਚਾ ਗੋਇਲ ਪਰਿਵਾਰ ਹਲਕੇ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ।