Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੰਯੋਜਕ ਪੱਧਰ ਦੇ ਨਿਰੰਕਾਰੀ ਅੰਗਰੇਜੀ ਮਾਧਿਅਮ ਸਮਾਗਮ ਦਾ ਆਯੋਜਨ

June 14, 2026 06:03 PM
Rozana Sehaj times
ਡੇਰਾ ਬੱਸੀ : ਸੰਤ ਨਿਰੰਕਾਰੀ ਸਤਿਸੰਗ ਭਵਨ, ਡੇਰਾ ਬੱਸੀ ਵਿਖੇ ਇੱਕ ਵਿਸ਼ਾਲ ਅੰਗਰੇਜੀ ਮਾਧਿਅਮ ਸਮਾਗਮ ਦਾ ਆਯੋਜਨ ਸ਼ਰਧਾਪੂਰਵਕ ਕਰਵਾਇਆ ਗਿਆ। ਸੰਯੋਜਕ ਪੱਧਰ ਦੇ ਇਸ ਸਮਾਗਮ ਵਿੱਚ ਡੇਰਾ ਬੱਸੀ ਬਰਾਂਚ ਤੋਂ ਇਲਾਵਾ ਜੀਰਕਪੁਰ, ਲਾਲੜੂ, ਦੱਪਰ, ਮੁਬਾਰਿਕਪੁਰ, ਭਾਂਖਰਪੁਰ ਅਤੇ ਸਮਗੌਲੀ ਬਰਾਂਚਾਂ ਦੀਆਂ ਸੰਗਤਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਸ਼ਰਧਾਲੂਆਂ ਨੇ ਅੰਗਰੇਜੀ ਭਾਸ਼ਾ ਦਾ ਸਹਾਰਾ ਲੈਂਦੇ ਹੋਏ ਭਗਤੀ ਭਰੇ ਗੀਤਾਂ, ਸਕਿੱਟਾਂ ਅਤੇ ਵਿਚਾਰਾਂ ਨਾਲ ਨਿਰੰਕਾਰ ਪ੍ਰਮਾਤਮਾ ਦੇ ਗੁਣਾਂ ਦਾ ਸੁੰਦਰ ਵਰਣਨ ਕੀਤਾ ਅਤੇ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਉਜਾਗਰ ਕੀਤਾ। ਸਮਾਗਮ ਵਿੱਚ ਆਪਣੀ ਪੇਸ਼ਕਾਰੀਆਂ ਦੇਣ ਵਾਲੇ ਹਰ ਉਮਰ ਦੇ ਸ਼ਰਧਾਲੂਆਂ, ਵਿਸ਼ੇਸ਼ ਤੌਰ ਤੇ ਬੱਚਿਆਂ ਵੱਲੋਂ ਇਸ ਦਿਨ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। 
 ਇਸ ਮੌਕੇ ਵਿਸ਼ੇਸ਼ ਤੌਰ ਤੇ ਮਹਾਤਮਾ ਨਰਪਾਲ ਸਿੰਘ, ਪ੍ਰਚਾਰਕ ਚੰਡੀਗੜ੍ਹ ਨੇ ਸਤਿਗੁਰੂ ਮਾਤਾ ਜੀ ਦਾ ਪਵਿੱਤਰ ਸੰਦੇਸ਼ ਦਿੱਤਾ। ਉਨ੍ਹਾਂ ਨੇ ਆਪਣੇ ਪ੍ਰਵਚਨਾਂ ਵਿੱਚ ਫਰਮਾਇਆ ਕਿ ਇਸ ਸਮਾਗਮ ਵਿੱਚ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲੈਣ ਵਾਲੇ ਸ਼ਰਧਾਲੂ ਭਗਤ, ਬੱਚੇ ਅਤੇ ਉਨ੍ਹਾਂ ਦੇ ਮਾਪੇ ਸ਼ਲਾਘਾ ਦੇ ਪਾਤਰ ਹਨ ਅਤੇ ਅਜੋਕੇ ਸਮੇਂ ਵਿੱਚ ਅਧਿਆਤਮ ਦੀਆਂ ਇਨ੍ਹਾਂ ਸਿੱਖਿਆਵਾਂ ਦੀ ਸਮਾਜ ਨੂੰ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਵਿਅਕਤੀ ਦੀ ਸਫਲਤਾ ਅਤੇ ਪ੍ਰਫੁੱਲਤਾ ਲਈ ਅਨੁਸਾਸ਼ਨ ਦਾ ਹੋਣਾ ਬਹੁਤ ਜਰੂਰੀ ਹੈ। ਅਧਿਆਤਮ ਅਤੇ ਭਗਤੀ ਦਾ ਮਾਰਗ ਆਪਣੇ ਆਪ ਨੂੰ ਹਰ ਰੋਜ ਬੀਤੇ ਕੱਲ੍ਹ ਨਾਲੋਂ ਬਿਹਤਰ ਬਣਾਉਣ ਦਾ ਮਾਰਗ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਵੱਖ-ਵੱਖ ਸੱਭਿਆਚਾਰਾਂ ਅਤੇ ਵਿਚਾਰਧਾਰਾਵਾਂ ਨੂੰ ਜੋੜ ਕੇ ਪਿਆਰ ਅਤੇ ਭਾਈਚਾਰੇ ਦਾ ਇੱਕ ਸੁੰਦਰ ਗੁਲਦਸਤਾ ਬਣਾਇਆ ਹੈ, ਜੋ ਕਿ ਪੂਰੇ ਸੰਸਾਰ ਲਈ ਇੱਕ ਮਿਸਾਲ ਬਣ ਗਿਆ ਹੈ। 
     ਇਸ ਤੋਂ ਪਹਿਲਾਂ ਡੇਰਾ ਬੱਸੀ ਦੀ ਸੰਯੋਜਕ ਭੈਣ ਗੁਰਚਰਨ ਕੌਰ ਨੇ ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਸਮੂਹ ਸੰਗਤਾਂ ਅਤੇ ਪ੍ਰਚਾਰਕ ਮਹਾਤਮਾ ਨਰਪਾਲ ਸਿੰਘ ਦਾ ਨਿੱਘਾ ਸਵਾਗਤ ਅਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਅਨੁਸਾਸ਼ਨ ਅਤੇ ਸਮਰਪਣ ਸਤਿਗੁਰੂ ਦੀਆਂ ਸਿੱਖਿਆਵਾਂ ਦੀ ਇੱਕ ਜਿਊਂਦੀ ਜਾਗਦੀ ਉਦਾਹਰਣ ਹੈ। ਨਿਰੰਕਾਰੀ ਮਿਸ਼ਨ ਪਿਆਰ, ਭਗਤੀ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਫੈਲਾ ਰਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ