Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਿੰਡ ਭੁੱਟਾ ਵਿਖੇ ਮਹਾਨ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਸੰਪੰਨ

June 14, 2026 06:06 PM
Rozana Sehaj times

ਲੁਧਿਆਣਾ  : ਪਿੰਡ ਭੁੱਟਾ ਵਿਖੇ ਗੁਰਦੁਆਰਾ ਭਗਤ ਸ਼੍ਰੀ ਗੁਰੂ ਰਵੀਦਾਸ ਜੀ ਵਿੱਚ ਸੰਤ ਬਾਬਾ ਭਗਵਾਨ ਸਿੰਘ ਜੀ (ਰਾੜਾ ਸਾਹਿਬ ਬੇਗੋਵਾਲ ਵਾਲੇ) ਅਤੇ ਸੰਤ ਗਿਆਨੀ ਜਸਵੰਤ ਸਿੰਘ ਜੀ ਭੁੱਟੇ ਵਾਲਿਆਂ ਦੀ ਪਾਵਨ ਅਤੇ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਸੰਤ-ਮਹਾਂਪੁਰਸ਼ਾਂ, ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਹਰਿ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਨਾਮ ਬਾਣੀ ਦਾ ਰਸ ਮਾਣਿਆ ਅਤੇ ਗੁਰੂ ਨਾਨਕ ਸਾਹਿਬ ਜੀ ਦੀਆਂ ਅਪਾਰ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਪਵਿੱਤਰ ਅਵਸਰ ’ਤੇ ਸੰਤ ਬਾਬਾ ਅਮਰੀਕ ਸਿੰਘ ਜੀ ਜਨਹੇੜੀ ਵਾਲੇ, ਭਾਈ ਜਸਕਰਨ ਸਿੰਘ ਜੀ, ਭਾਈ ਕਿਰਪਾਲ ਸਿੰਘ ਜੀ ਸਮੇਤ ਅਨੇਕਾਂ ਰਾਗੀ ਅਤੇ ਢਾਡੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਸਮਾਗਮ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੀਆਂ ਹਾਜ਼ਰੀਆਂ ਲਗਵਾਈਆਂ। ਇਸ ਮੌਕੇ ਸਰਦਾਰ ਜਗਦੀਸ਼ ਸਿੰਘ ਗਰਚਾ (ਸਾਬਕਾ ਮੰਤਰੀ), ਚਰਨ ਸਿੰਘ ਆਲਮਗੀਰ (ਮੈਂਬਰ ਸ਼੍ਰੋਮਣੀ ਕਮੇਟੀ), ਸਰਦਾਰ ਹਰਪਾਲ ਸਿੰਘ ਜੱਲ੍ਹਾ (ਮੈਂਬਰ ਐਸ.ਜੀ.ਪੀ.ਸੀ.), ਸਰਦਾਰ ਜਰਨੈਲ ਸਿੰਘ ਸ਼ਿਮਲਾਪੁਰੀ, ਬੀਬੀ ਸਰਬਜੀਤ ਕੌਰ (ਸਾਬਕਾ ਡਿਪਟੀ ਮੇਅਰ), ਸਾਬਕਾ ਸਰਪੰਚ ਜਗਮੇਲ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ, ਜਰਨੈਲ ਸਿੰਘ ਭੁੱਟਾ, ਗਿਆਨੀ ਗੁਰਚਰਨ ਸਿੰਘ, ਪ੍ਰਿਤਪਾਲ ਸਿੰਘ ਭੁੱਟਾ, ਦਰਸ਼ਨ ਸਿੰਘ ਮੰਡ ਭੁੱਟਾ, ਅਮਨਦੀਪ ਸਿੰਘ ਪੰਚ ਭੁੱਟਾ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ