Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ

June 14, 2026 08:11 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਦੇ ਇੰਦਰ ਫਾਰਮ ਵਿੱਚ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਟ੍ਰੇਨਿੰਗ ਦੌਰਾਨ ਸਖੀਆਂ ਨੂੰ ਯੋਜਨਾ ਦੀਆਂ ਹਦਾਇਤਾਂ, ਯੋਗਤਾ ਮਾਪਦੰਡਾਂ, ਅਰਜ਼ੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੇ ਪਹਿਲੇ ਦਿਨ ਕੱਲ 13 ਜੂਨ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 110 ਬੂਥਾਂ ਨਾਲ ਸਬੰਧਤ ਮਹਿਲਾ ਸਤਿਕਾਰ ਸਖੀਆਂ ਨੂੰ ਕਵਰ ਕੀਤਾ ਗਿਆ ਸੀ, ਜਦਕਿ ਅੱਜ ਬਾਕੀ ਰਹਿੰਦੇ 106 ਬੂਥਾਂ ਦੀਆਂ ਸਖੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਟਰੇਨਿੰਗ ਹਾਸਲ ਕਰ ਰਹੀਆਂ ਸਖੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਗਈ ਹੈ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਆਰਥਿਕ ਸਹਾਇਤਾ ਦੀ ਸ਼ੁਰੂਆਤ 1 ਜੁਲਾਈ 2026 ਤੋਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਲੋਕ ਸੇਵਾ ਲਈ ਮਹਿਲਾ ਸਤਿਕਾਰ ਸਖੀ ਵਜੋਂ ਆਪਣੀਆਂ ਸੇਵਾਵਾਂ ਦੇਣ ਦੀ ਇੱਛਾ ਪ੍ਰਗਟਾਈ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਯੋਜਨਾ ਦੇ ਹਰ ਪਹਿਲੂ ਬਾਰੇ ਤਕਨੀਕੀ ਅਤੇ ਪ੍ਰਯੋਗਿਕ ਸਿਖਲਾਈ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਮਹਿਲਾ ਸਤਿਕਾਰ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ, ਲਾਭਪਾਤਰੀਆਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਖੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਯੋਗ ਮਹਿਲਾਵਾਂ ਤੱਕ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਯੋਜਨਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਰਕਾਰ ਦੀਆਂ ਮਹੱਤਵਪੂਰਨ ਗਾਰੰਟੀਆਂ ਵਿੱਚੋਂ ਇੱਕ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਵੱਡਾ ਸਹਾਰਾ ਮਿਲੇਗਾ ਅਤੇ ਉਹ ਆਪਣੇ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਵਿੱਚ ਹੋਰ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਣਗੀਆਂ। ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਮਾਸਟਰ ਟ੍ਰੇਨਰ, ਸੁਪਰਵਾਈਜ਼ਰ, ਮਹਿਲਾ ਸਤਿਕਾਰ ਸਖੀਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼