Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਗਈ

June 14, 2026 09:05 PM
Rozana Sehaj times
ਬਰਨਾਲਾ :  ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।  ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ। ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਓਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ