ਅੰਮ੍ਰਿਤਸਰ/ਅਟਾਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਠਨਾਤਮਕ ਢਾਂਚੇ ਵਿੱਚ ਵਾਧਾ ਕਰਦਿਆਂ ਸੀਨੀਅਰ ਆਗੂ ਸਰਦਾਰ ਬਲਦੇਵ ਸਿੰਘ ਖੈਰਾਬਾਦ ਨੂੰ ਐਸ.ਸੀ. ਵਿੰਗ ਹਲਕਾ ਅਟਾਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਹਲਕੇ ਦੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਪਣੀ ਇਸ ਨਿਯੁਕਤੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਨਵ-ਨਿਯੁਕਤ ਪ੍ਰਧਾਨ ਸਰਦਾਰ ਬਲਦੇਵ ਸਿੰਘ ਖੈਰਾਬਾਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਗੁਲਜਾਰ ਸਿੰਘ ਜੀ ਰਣੀਕੇ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਹਾਈਕਮਾਂਡ ਦਾ ਆਭਾਰ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ ਅਤੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ "ਪਾਰਟੀ ਵੱਲੋਂ ਜੋ ਵੀ ਹੁਕਮ ਜਾਂ ਦਿਸ਼ਾ-ਨਿਰਦੇਸ਼ ਮਿਲੇਗਾ, ਉਸ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਹਲਕੇ ਵਿੱਚ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।" ਉਨ੍ਹਾਂ ਉਮੀਦ ਜਤਾਈ ਕਿ ਖੈਰਾਬਾਦ ਦੀ ਅਗਵਾਈ ਹੇਠ ਹਲਕਾ ਅਟਾਰੀ ਵਿੱਚ ਐਸ.ਸੀ. ਵਿੰਗ ਹੋਰ ਮਜ਼ਬੂਤ ਹੋ ਕੇ ਉੱਭਰੇਗਾ।