Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਦੁਆਰਾ ਆਯੋਜਿਤ ਕੀਤੇ ਜਾਂਦੇ ਸਮਰੱਥਾ ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਕੀਤਾ ਗਿਆ ਮੁਲਾਂਕਣ

June 14, 2026 09:17 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਇੱਕ ਤਾਜ਼ਾ ਅਧਿਐਨ ਰਾਹੀਂ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ (ਐੱਸ.ਆਈ.ਆਰ.ਡੀ.), ਪੰਜਾਬ ਵੱਲੋਂ ਸੂਬੇ ਵਿੱਚ ਕਰਵਾਏ ਜਾਂਦੇ ਪੰਚਾਇਤੀ ਰਾਜ ਸੰਸਥਾਵਾਂ ਦੇ ਸਿਖਲਾਈ ਪ੍ਰੋਗਰਾਮਾਂ ਦਾ ਮੁਲਾਂਕਣ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਤੋਂ ਡਾ. ਰੇਨੂ ਦੀ ਅਗਵਾਈ ਵਿੱਚ ਖੋਜਾਰਥੀ ਡਾ. ਅਸ਼ਵਨੀ ਕੁਮਾਰ ਵੱਲੋਂ ਕੀਤੇ ਇਸ ਅਧਿਐਨ ਰਾਹੀਂ ਅਹਿਮ ਨਤੀਜੇ ਅਤੇ ਸੁਝਾਅ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਖੋਜ ਅਧਿਐਨ ਪੰਜਾਬ ਦੇ ਤਿੰਨ ਵੱਖ-ਵੱਖ ਖੇਤਰਾਂ ਦੇ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਸਾਲ 2019 ਤੋਂ 2024 ਤੱਕ ਦੇ ਸਮੇਂ ਦੇ ਅੰਕੜਿਆਂ 'ਤੇ ਅਧਾਰਿਤ ਹੈ। ਇਸ ਅਧਿਐਨ ਵਿੱਚ ਦਸੰਬਰ 2018 ਦੀਆਂ ਪੰਚਾਇਤ ਚੋਣਾਂ ਵਿੱਚ ਚੁਣੇ ਗਏ ਨੁਮਾਇੰਦਿਆਂ ਵਿੱਚੋਂ 600 ਚੁਣੇ ਹੋਏ ਨੁਮਾਇੰਦਿਆਂ ਨੂੰ ਨਮੂਨੇ ਵਜੋਂ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ, ਪੰਚਾਇਤੀ ਰਾਜ ਦੇ 82 ਅਧਿਕਾਰੀਆਂ/ਕਰਮਚਾਰੀਆਂ ਅਤੇ ਐੱਸ.ਆਈ.ਆਰ.ਡੀ., ਪੰਜਾਬ ਨਾਲ਼ ਜੁੜੇ 75 ਮਾਸਟਰ ਟ੍ਰੇਨਰਾਂ/ਸਿਖਲਾਈ ਮਾਹਿਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ, ਜਿਸ ਨਾਲ ਕੁੱਲ ਉੱਤਰਦਾਤਾਵਾਂ ਦੀ ਗਿਣਤੀ 757 ਬਣਦੀ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਖੋਜਾਰਥੀ ਅਤੇ ਨਿਗਰਾਨ ਨੂੰ  ਵਧਾਈ ਦਿੰਦਿਆਂ ਕਿਹਾ ਕਿ ਇਹ ਖੋਜ ਅਧਿਐਨ ਪੰਜਾਬ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਪੰਚਾਇਤ ਅਧਿਕਾਰੀਆਂ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਮਾਰਗਦਰਸ਼ਕ ਦਾ ਕੰਮ ਕਰ ਸਕਦਾ ਹੈ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ