Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬਾ ਸਤਵੰਤ ਕੌਰ ਸਮੇਤ 50 ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ

June 14, 2026 09:50 PM
Rozana Sehaj times
ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ, ਮੇਜਰ ਜਨਰਲ ਸੁਬੇਗ ਸਿੰਘ ਜੀ, ਬਾਬਾ ਠਾਹਰਾ ਸਿੰਘ ਜੀ ਅਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਵਿੱਚ ਭਾਈ ਐੱਮ.ਐੱਸ. ਮੁਲਤਾਨੀ ਨਿਊਯਾਰਕ ਅਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ, ਮਜੀਠਾ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੱਚਖੰਡਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਅਮਰ ਸ਼ਹੀਦ ਭਾਈ ਸਾਹਿਬ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਦੀ ਸਪੁੱਤਰੀ ਬੀਬਾ ਸਤਵੰਤ ਕੌਰ (ਚੇਅਰਪਰਸਨ ਪੰਥਕ ਕੌਂਸਲ), ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਮੌਜੂਦਾ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜੁਝਾਰੂ ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਪੰਥਕ ਪੱਤਰਕਾਰ ਭਾਈ ਬਲਵਿੰਦਰ ਸਿੰਘ ਪੱਖੋਕੇ, ਸ਼ਹੀਦ ਜਥੇਦਾਰ ਭਾਈ ਸੁਜਾਨ ਸਿੰਘ ਮਨਾਵਾਂ ਦੇ ਭਤੀਜੇ ਭਾਈ ਸਤਨਾਮ ਸਿੰਘ ਮਨਾਵਾਂ, ਜੁਝਾਰੂ ਭਾਈ ਕਰਤਾਰ ਸਿੰਘ ਭੱਠਲ, ਭਾਈ ਬਲਵਿੰਦਰ ਸਿੰਘ ਡਾਲਾ, ਸ਼ਹੀਦ ਭਾਈ ਅਜਮੇਰ ਸਿੰਘ ਪ੍ਰਧਾਨ ਦੇ ਭਰਾ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਵਡਾਲਾ ਨੇ ਪੰਥਕ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ ਪੰਜਾਹ ਦੇ ਕਰੀਬ ਸ਼ਹੀਦਾਂ ਦੇ ਪਰਿਵਾਰਾਂ, ਬੰਦੀ ਸਿੰਘਾਂ ਤੇ ਧਰਮੀ ਫ਼ੌਜੀਆਂ ਦੇ ਪਰਿਵਾਰਾਂ ਨੂੰ ਦਸ-ਦਸ ਹਜ਼ਾਰ ਰੁਪਏ, ਸਨਮਾਨ ਚਿੰਨ੍ਹ ਅਤੇ ਸਿਰੋਪਿਆਂ ਨਾਲ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿੱਚ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ ਇਹ ਮਾਇਆ ਐੱਮ ਐੱਸ ਮੁਲਤਾਨੀ ਨਿਊਯਾਰਕ ਅਤੇ ਗੁਰੂ ਕੀਆਂ ਲਾਡਲੀਆਂ ਫੌਜਾਂ ਵੱਲੋਂ ਭੇਜੀ ਗਈ ਸੀ। ਸਮਾਗਮ ਵਿੱਚ ਸਮੂਹ ਬੁਲਾਰਿਆਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਅਤੇ ਭਾਈ ਅਮਰੀਕ ਸਿੰਘ ਜੀ ਵੱਲੋਂ ਅਰੰਭੇ ਸੰਘਰਸ਼ ਨੂੰ ਜਾਰੀ ਰੱਖਿਆ ਜਾਏਗਾ, ਇਹ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ ਤੇ ਦੇਸ ਪੰਜਾਬ ਦੀ ਧਰਤੀ ਉੱਤੇ ਪੰਥ ਦਾ ਰਾਜ ਤੇ ਪੰਥ ਦੇ ਬੋਲਬਾਲੇ ਅਵੱਸ਼ ਹੋਣਗੇ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਨੇ ਹਮੇਸ਼ਾਂ ਸਿੱਖ ਕੌਮ ਅਤੇ ਪੰਜਾਬ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕੀਤੀ ਹੈ, ਸਰਕਾਰਾਂ ਦੇ ਮਾੜੇ ਵਤੀਰਿਆਂ ਦਾ ਸਾਹਮਣਾ ਕਰਨ ਲਈ ਸਮੁੱਚੀਆਂ ਪੰਥਕ ਧਿਰਾਂ ਨੂੰ ਇੱਕਜੁੱਟ ਹੋ ਕੇ ਠੋਸ ਸੰਘਰਸ਼ ਲੜਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੌਮੀ ਇੱਕਜੁੱਟਤਾ ਅਤੇ ਕੌਮੀ ਬਲਬੂਤੇ ਨਾਲ ਅਸੀਂ ਹਰ ਮੁਸੀਬਤ ਦਾ ਸਾਹਮਣਾ ਕਰ ਸਕਦੇ ਹਾਂ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼