ਲੁਧਿਆਣਾ : ਮੈਸ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਵਿਖੇ ਖੂਨਦਾਨ ਕੈਂਪ ਲਗਾ ਕੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਖੂਨਦਾਨ ਦਾ ਕੈਂਪ ਦਾ ਉਦਘਾਟਨ ਡਾਕਟਰ ਹਰਪ੍ਰੀਤ ਸਿੰਘ ਜੋਲੀ ਵੱਲੋਂ ਕੀਤਾ ਗਿਆ। ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਜੋਲੀ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ । ਉਨ੍ਹਾਂ ਕਿਹਾ ਕਿ ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦਾ ਹੈ ।ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ । ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਜੋਲੀ ਨੇ ਕਿਹਾ ਕਿ ਬਲੱਡ ਟ੍ਰਾਸਫਿਊਜ਼ਨ ਖ਼ੂਨਦਾਨ ਕਰਨ ਨਾਲ ਸਿਰਫ ਇੱਕ ਹੀ ਮਰੀਜ਼ ਨੂੰ ਨਹੀਂ ਬਲਕਿ ਚਾਰ ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ, ਕਿਉਂਕਿ ਖ਼ੂਨ ਦੇ ਚਾਰ ਕੰਪੋਨੈਂਟ ਪਲਾਜ਼ਮਾਂ, ਆਰ.ਬੀ.ਸੀ. ਪਲੇਟਲੈਟ ਤੇ ਤੌਰ ਤੇ ਅਤੇ ਹਿਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ । ਇਸ ਮੌਕੇ ਉਹਨਾਂ ਖੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਨੂੰ ਬਲੱਡ ਟ੍ਰਾਸਫਿਊਜ਼ਨ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਕੈਂਪ ਦੇ ਦੌਰਾਨ 100 ਯੂਨਿਟ ਬਲੱਡ ਇਕੱਠਾ ਕੀਤਾ ਗਿਆ ਹੈ । ਪ੍ਰੋਲਾਈਫ ਬਲੱਡ ਬੈਂਕ ਦੀ ਟੀਮ ਮੈਂਬਰ ,ਡਾ: ਤਰਨਜੀਤ ਕੌਰ,ਕੁਲਵਿੰਦਰ: ਸਿੰਘ,ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ,ਰਾਜਵਿੰਦਰ ਸਿੰਘ,ਅਰਸ਼ਦੀਪ ਸਿੰਘ,ਸਰਬਜੀਤ ਸਿੰਘ ਸਨੀ,ਅਮਨਦੀਪ ਸਿੰਘ ਗੁਰਮ ਤੋਂ ਇਲਾਵਾ ਬਾਕੀ ਟੀਮ ਮੈਂਬਰਾਂ ਨੇ ਵੀ ਆਪਣੀ ਡਿਊਟੀ ਬਾਖੂਬੀ ਨਿਭਾਈ।