Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਅਤੇ ਰਾਸ਼ਟਰਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਤਿੰਦਰ ਸਿੰਘ ਸੈਣੀ ਭਾਜਪਾ ਵਿੱਚ ਸ਼ਾਮਲ

June 14, 2026 09:58 PM
Rozana Sehaj times
ਬਲਾਚੌਰ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ **ਰਾਜਵਿੰਦਰ ਸਿੰਘ ਲੱਕੀ** ਦੀ ਅਗਵਾਈ ਹੇਠ ਪਿੰਡ **ਮਹਿਤਪੁਰ ਉਲਦਨੀ** ਦੇ ਵਸਨੀਕ **ਜਤਿੰਦਰ ਸਿੰਘ ਸੈਣੀ** ਨੇ ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਅਤੇ ਰਾਸ਼ਟਰ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਭਾਜਪਾ ਨਵਾਂਸ਼ਹਿਰ ਦੇ ਸੰਗਠਨ ਇੰਚਾਰਜ **ਜਤਿੰਦਰ ਸਿੰਘ ਅਠਵਾਲ** ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜਤਿੰਦਰ ਸਿੰਘ ਸੈਣੀ, ਜੋ ਪਹਿਲਾਂ ਆਮ ਆਦਮੀ ਪਾਰਟੀ ਦੇ ਸਮਰਥਕ ਰਹੇ ਹਨ, ਨੇ ਕਿਹਾ ਕਿ ਪ੍ਰਧਾਨ ਮੰਤਰੀ **ਨਰਿੰਦਰ ਮੋਦੀ** ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਇਤਿਹਾਸਕ ਵਿਕਾਸ ਕਾਰਜਾਂ, ਗਰੀਬ ਕਲਿਆਣ ਯੋਜਨਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੇ ਉਨ੍ਹਾਂ ਨੂੰ ਭਾਜਪਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਜ ਦੁਨੀਆ ਵਿੱਚ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਰਾਸ਼ਟਰ ਵਜੋਂ ਉਭਰ ਰਿਹਾ ਹੈ, ਜਿਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਨੂੰ ਜਾਂਦਾ ਹੈ। ਇਸ ਮੌਕੇ ਰਾਜਵਿੰਦਰ ਸਿੰਘ ਲੱਕੀ ਨੇ ਜਤਿੰਦਰ ਸਿੰਘ ਸੈਣੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕ ਰਵਾਇਤੀ ਪਾਰਟੀਆਂ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹੋ ਚੁੱਕੇ ਹਨ। ਪੰਜਾਬ ਦੇ ਲੋਕ ਹੁਣ ਇੱਕ ਮਜ਼ਬੂਤ, ਇਮਾਨਦਾਰ ਅਤੇ ਵਿਕਾਸਮੁਖੀ ਬਦਲ ਦੀ ਤਲਾਸ਼ ਵਿੱਚ ਹਨ ਅਤੇ ਭਾਜਪਾ ਹੀ ਉਹ ਬਦਲ ਬਣ ਕੇ ਉਭਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ ਅਤੇ ਇਹ ਸਪੱਸ਼ਟ ਸੰਕੇਤ ਹਨ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਭਾਜਪਾ ਇੱਕ ਨਿਰਣਾਇਕ ਸ਼ਕਤੀ ਵਜੋਂ ਉਭਰੇਗੀ। ਲੱਕੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪੰਜਾਬ ਭਾਜਪਾ ਦੇ ਮਜ਼ਬੂਤ ਸੰਗਠਨ ਦੇ ਸਦਕਾ **ਪੰਜਾਬ ਵਿੱਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ**, ਜੋ ਸੂਬੇ ਨੂੰ ਵਿਕਾਸ, ਉਦਯੋਗ, ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਰਾਹ ’ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਸੈਣੀ ਵਰਗੇ ਸਮਾਜ ਸੇਵੀ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਭਾਜਪਾ ਨਾਲ ਜੁੜਨ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਵਿੱਚ ਭਾਜਪਾ ਦੇ ਵਿਸਥਾਰ ਨੂੰ ਨਵੀਂ ਗਤੀ ਮਿਲੇਗੀ।
 
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ