Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 28 ਕੇਸ ਦਰਜ, 38 ਮੁਲਜ਼ਮ ਗ੍ਰਿਫਤਾਰ : ਐਸ ਐਸ ਪੀ ਗਰੇਵਾਲ

June 14, 2026 10:07 PM
Rozana Sehaj times
ਸੰਗਰੂਰ : ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.06.2026 ਤੋਂ 12.06.2026 ਤੱਕ ਡਰੱਗ ਦੇ 21 ਮੁਕੱਦਮੇਂ ਦਰਜ ਕਰਕੇ 31 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 119 ਗ੍ਰਾਮ ਹੈਰੋਇਨ, 70 ਕਿੱਲੋ ਭੁੱਕੀ ਚੂਰਾ ਪੋਸਤ, 250 ਗ੍ਰਾਮ ਸੁਲਫਾ/ਗਾਂਜਾ ਅਤੇ 700 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 07 ਮੁਕੱਦਮੇਂ ਦਰਜ ਕਰਕੇ 07 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 35.250 ਲੀਟਰ ਸ਼ਰਾਬ ਠੇਕਾ ਦੇਸੀ, 30.000 ਲੀਟਰ ਸ਼ਰਾਬ ਨਜਾਇਜ਼ ਅਤੇ 235 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਕਾਬੂ ਕੀਤਾ, ਜਿਸ ਪਾਸੋਂ 01 ਦੇਸੀ ਪਿਸਟਲ ਅਤੇ 02 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1520/-ਰੁਪਏ ਬ੍ਰਾਮਦ ਕਰਾਏ ਗਏ। ਇਸ ਅਰਸੇ ਦੌਰਾਨ 03 ਪੀ.ਓਜ (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਲੋਂਗੋਵਾਲ ਅਤੇ ਲਹਿਰਾ ਦੇ ਏਰੀਆ ਵਿੱਚ ਚੋਰੀਆਂ/ਲੁੱਟਾਂ-ਖੋਹਾਂ ਕਰਨ ਵਾਲੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 01 ਕਿੱਲੋ 500 ਗ੍ਰਾਮ ਤਾਂਬਾ, 40 ਕਿੱਲੋ ਜੀਰੀ ਅਤੇ 01 ਸਿਲੰਡਰ ਬ੍ਰਾਮਦ ਕਰਵਾਇਆ ਗਿਆ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 22 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ