Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਚੈਂਬਰ ਆਫ ਕਾਮਰਸ ਦੇ ਪ੍ਰਧਾਨ ਓਮਕਾਰ ਗੋਇਲ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

June 14, 2026 10:10 PM
Rozana Sehaj times
ਕੋਟਕਪੂਰਾ : ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਓਮਕਾਰ ਗੋਇਲ ਵੱਲੋਂ ਵਪਾਰੀ ਵਰਗ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ ਕੇ ਸ਼ਹਿਰ ਦੇ ਸਮੂਹ ਵਪਾਰੀ ਵਰਗ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਬੀਤੀ ਰਾਤ ਹੋਏ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ। ਪ੍ਰਧਾਨ ਓਮਕਾਰ ਗੋਇਲ ਨੂੰ ਇਹ ਯਾਦਗਾਰੀ ਚਿੰਨ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ, ਹਰੀਸ਼ ਸੇਤੀਆ ਚੇਅਰਮੈਨ ਅਰੋੜਾ ਖੱਤਰੀ ਵੈਲਫੇਅਰ ਬੋਰਡ ਜਿਲਾ ਫਰੀਦਕੋਟ ਅਤੇ ਹੋਰ ਵਪਾਰੀ ਆਗੂਆਂ ਵੱਲੋਂ ਦਿੱਤਾ ਗਿਆ। ਇਸ ਦੌਰਾਨ ਸੁਤੰਤਰ ਗੋਇਲ, ਸਾਧੂ ਰਾਮ ਦਿਓੜਾ, ਸ਼ੀਤਲ ਗੋਇਲ, ਪੁਨੀਤ ਪਲਤਾ, ਨਰੇਸ਼ ਮਿੱਤਲ ਅਤੇ ਸਤੀਸ਼ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਓਮਕਾਰ ਗੋਇਲ ਜੀ ਵੱਲੋਂ ਵਪਾਰੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਗੋਇਲ ਜੀ ਵੱਲੋਂ ਕੀਤੇ ਗਏ ਯਤਨਾਂ ਸਦਕਾਂ ਐਫ.ਐਸ.ਐਸ.ਏ.ਆਈ. ਵੱਲੋਂ ਫੂਡ ਸੇਫਟੀ ਲਾਈਸੈਂਸ ਦੀ ਟਰਨ ਓਵਰ ਸਲੈਬ ਵਿੱਚ ਵਾਧਾ ਕਰੇ ਫੂਡ ਲਾਈਸੈਂਸ ਦੀ ਸਮਾਂ ਸੀਮਾ ਖਤਮ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਹੀ ਨਾਪਤੋਲ ਵਿਭਾਗ ਵੱਲੋਂ ਖਾਣ ਵਾਲੇ ਤੇਲਾਂ ਦੀ ਸਟੈਂਡਰਡ ਪੈਕਿੰਗ ਲਾਗੂ ਕਰ ਦਿੱਤੀ ਗਈ ਹੈ, ਜਿਸ ਨਾਲ ਗ੍ਰਾਹਕ ਨੂੰ ਭੁਲੇਖਾਪਾਊ ਪੈਕਿੰਗ ਸਿਸਟਮ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਕਰਿਆਨਾ ਵਾਪਰੀਆਂ ਦੀ ਸਿਰਦਰਦੀ ਵੀ ਇਸ ਨਾਲ ਖਤਮ ਹੋ ਜਾਵੇਗਾ। ਇਸ ਦੌਰਾਨ ਪ੍ਰਧਾਨ ਓਮਕਾਰ ਗੋਇਲ ਨੇ ਕਿਹਾ ਕ ਗ੍ਰਾਹਕ ਨੂੰ ਸਾਫ-ਸੁਥਰਾ ਤੇ ਮਿਆਰੀ ਸਮਾਨ ਮਿਲੇ ਅਤੇ ਸਰਕਾਰ ਨੂੰ ਪੂਰਾ ਟੈਕਸ ਮਿਲੇ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦਾ ਇਹ ਸਲੋਗਨ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਾਫ ਸੁਥਰਾ ਤੇ ਵਧੀਆ ਕੰਮ ਕਰਨਾ ਚਾਹੁੰਦਾ ਹੈ, ਪ੍ਰੰਤੂ ਇਸ ਵਪਾਰੀ ਵਰਗ ਨੂੰ ਚੰਗਾ ਮਾਹੌਲ ਮਿਲਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਨਾਲ ਸਬੰਧਤ ਸ਼ਹਿਰ ਦੀਆਂ ਵੱਖ-ਵੱਖ 28 ਦੇ ਕਰੀਬ ਵਪਾਰਕ ਐਸੋਸੀਏਸ਼ਨਾਂ ਵੱਲੋਂ ਇੱਕ-ਜੁਟ ਹੋ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸਦੀ ਬਦੌਲਤ ਹੀ ਇਹ ਸਫਲਤਾਵਾਂ ਉਨ੍ਹਾਂ ਦੇ ਹਿੱਸੇ ਆਈਆਂ ਹਨ। ਉਨ੍ਹਾਂ ਸਮੂਹ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਰਾਜ ਕੁਮਾਰ ਰਾਵਲ, ਜਤਿੰਦਰ ਜਸ਼ਨ, ਸੰਜੀਵ ਕਟਾਰੀਆ, ਰਜਨੀਸ਼ ਗੋਇਲ, ਹਰਿੰਦਰ ਪਾਲ ਸਿੰਘ ਅਤੇ ਰੋਹਿਤ ਮਿੱਤਲ ਆਦਿ ਵੀ ਹਾਜਰ ਸਨ।

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ