Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਕਸਫੋਰਡ ਦੇ ਵਿਦਿਆਰਥੀਆਂ ਦਾ ਸ਼ਿਮਲਾ ਤੇ ਕੁਫਰੀ ਦਾ ਮਨੋਰੰਜਨਦਾਇਕ ਟੂਰ

June 14, 2026 10:14 PM
Rozana Sehaj times
ਕੋਟਕਪੂਰਾ/ਫਰੀਦਕੋਟ  : ਦਾ ਆਕਸਫ਼ੋਰਡ ਸਕੂਲ ਆਫ ਐਜੂਕੇਸ਼ਨ, ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਵਿਦਿਆਰਥੀਆਂ ਦੇ ਬੌਧਿਕ ਅਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿੰਦੀ ਹੈ। ਇਸ ਯਤਨ ਦੇ ਤਹਿਤ ਹੀ ਇਹ ਸੰਸਥਾ ਵੱਲੋਂ ਵਿਦਿਆਰਥੀਆਂ ਲਈ ਜੂਨ ਦੀਆਂ ਛੁੱਟੀਆਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਇੱਕ ਟੂਰ ਉਲੀਕਿਆ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਜੀ ਦੀ ਅਗਵਾਈ ਵਿੱਚ 104 ਵਿਦਿਆਰਥੀ, 7 ਅਧਿਆਪਕਾਂ ਅਤੇ ਇੱਕ ਗਾਈਡ ਸਮੇਤ ਸਕੂਲ ਕੈਂਪਸ ਵਿੱਚੋਂ ਰਵਾਨਾ ਹੋਏ। ਇਹ ਟੂਰ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲਿਜਾਇਆ ਗਿਆ। ਇਸ ਸਮੇਂ ਸ਼ਿਮਲਾ ਅਤੇ ਕੁਫਰੀ ਵਰਗੇ ਰਮਣੀਕ ਅਤੇ ਠੰਡੇ ਸਥਾਨ ’ਤੇ ਜਾਣ ਕਾਰਨ ਵਿਦਿਆਰਥੀ ਬੜੇ ਉਤਸ਼ਾਹਿਤ ਨਜ਼ਰ ਆ ਰਹੇ ਸਨ। ਵਿਦਿਆਰਥੀਆਂ ਨੇ ਸ਼ਿਮਲਾ ਪਹੁੰਚ ਕੇ ਬਹੁਤ ਹੀ ਪੁਰਾਤਨ ਅਤੇ ਇਤਿਹਾਸਿਕ ਜਾਖੂ ਮੰਦਰ ਦੇ ਦਰਸ਼ਨ ਕੀਤੇ। ਵਿਦਿਆਰਥੀਆਂ ਨੇ ਸ਼ਿਮਲੇ ਵਿੱਚ ਲੱਕੜ ਬਾਜ਼ਾਰ ਅਤੇ ਮਾਲ ਰੋਡ ਦੀ ਰੌਣਕ ਦਾ ਆਨੰਦ ਵੀ ਮਾਣਿਆ। ਕੁਫਰੀ ਵਿੱਚ ਵਿਦਿਆਰਥੀਆਂ ਨੇ ਟਰੈਕਿੰਗ ਕਰਕੇ ਚਿੜੀਆ ਘਰ ਦੀ ਸੈਰ ਕੀਤੀ। ਇਥੇ ਵਿਦਿਆਰਥੀਆਂ ਨੇ ਭਿੰਨ ਭਿੰਨ ਬਨਸਪਤੀ ਅਤੇ ਜੰਗਲੀ ਜੀਵਾਂ ਦੀ ਜੀਵਨ ਬਾਰੇ ਜਾਣਕਾਰੀ ਵੀ ਇਕੱਤਰ ਕੀਤੀ। ਕੁਫਰੀ ਵਿੱਚ ਹਿੱਪ ਹਿੱਪ ਹੁਰੇ ਪਾਰਕ ਵਿੱਚ ਵੀ ਵਿਦਿਆਰਥੀਆਂ ਨੇ ਖੂਬ ਮਸਤੀ ਕੀਤੀ ਅਤੇ ਐਡਵੈਂਚਰ ਕਿਰਿਆਵਾਂ ਵੀ ਕੀਤੀਆਂ। ਪੰਚਕੁਲਾ ਦੀ ਢਾਣੀ ਵਿੱਚ ਪਹੁੰਚ ਕੇ ਤਾਂ ਵਿਦਿਆਰਥੀਆਂ ਦੇ ਪੈਰ ਥੱਲੇ ਨਹੀਂ ਸੀ ਲੱਗ ਰਹੇ। ਇੱਥੇ ਕੱਠਪੁਤਲੀਆਂ ਦਾ ਨਾਚ, ਰਾਜਸਥਾਨੀ ਨਾਚ, ਨਾਚ ਅਦਾਕਾਰਾਂ ਦੀਆਂ ਹੈਰਾਨੀਜਨਕ ਕਿਰਿਆਵਾਂ, ਹੱਥ ਦੀ ਸਫਾਈ-ਜਾਦੂ ਦਾ ਖੇਲ ਅਤੇ ਊਠ ਦੀ ਸਵਾਰੀ ਆਦਿ ਕਾਰਨ ਵਿਦਿਆਰਥੀ ਬੇਹੱਦ ਖੁਸ਼ ਨਜ਼ਰ ਆ ਰਹੇ ਸਨ। ਇੱਥੇ ਵਿਦਿਆਰਥੀਆਂ ਨੇ ਡਿਨਰ ਦੇ ਰੂਪ ਵਿੱਚ ਰਾਜਸਥਾਨੀ ਥਾਲੀ ਦਾ ਸਵਾਦ ਵੀ ਚੱਖਿਆ ਅਤੇ ਬੇਹੱਦ ਸਵਾਦਿਸ਼ਟ ਖਾਣੇ ਨੂੰ ਹਜਮ ਕਰਨ ਲਈ ਡੀ.ਜੇ. ਨਾਈਟ ਦਾ ਆਨੰਦ ਵੀ ਮਾਣਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਨਾਢਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਇੱਥੇ ਵਿਦਿਆਰਥੀਆਂ ਨੂੰ ਲੰਗਰ ਹਾਲ ਵਿੱਚ ਸੇਵਾ ਕਰਨ ਦਾ ਸੁਭਾਗ ਵੀ ਪ੍ਰਾਪਤ ਹੋਇਆ। ਸਕੂਲ ਵਾਪਸ ਪਹੁੰਚਣ ਤੇ ਵਿਦਿਆਰਥੀਆਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ (ਸਰਪੰਚ) ਅਤੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਸੀਂ ਆਪ ਜੀ ਦੇ ਯਤਨਾ ਸਦਕਾ ਹੀ ਇਸ ਟੂਰ ਦਾ ਆਨੰਦ ਮਾਣ ਸਕੇ ਹਾਂ। ਵਿਦਿਆਰਥੀਆਂ ਨੇ ਕਿਹਾ ਕਿ ਇਹ ਟੂਰ ਇੱਕ ਆਨੰਦ ਦਾਇਕ ਟੂਰ ਹੀ ਨਹੀਂ ਸੀ ਸਗੋਂ ਸਿੱਖਿਆ ਦਾਇਕ ਅਤੇ ਪੜ੍ਹਾਈ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਦਾ ਉਪਰਾਲਾ ਵੀ ਸੀ ਕਿਉਂਕਿ ਵਿਦਿਆਰਥੀਆਂ ਨੇ ਪਹਾੜਾਂ ਦੀ ਮਿੱਟੀ ਅਤੇ ਉਥੋਂ ਦੀ ਬਨਸਪਤੀ ਬਾਰੇ ਵੀ ਆਪਣੇ ਅਧਿਆਪਕਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਸੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ