Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੇਜਰੀਵਾਲ ਮੰਗਲਵਾਰ ਨੂੰ ਚੰਡੀਗੜ੍ਹ ’ਚ, ਪੰਜਾਬ ਸਬੰਧੀ ਕਰਨਗੇ ਵੱਡੇ ਐਲਾਨ

June 28, 2021 06:17 PM
SehajTimes

ਚੰਡੀਗਡ੍ਹ :ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਇਕ ਦਿਨਾ ਦੌਰਾ ਤੇ ਚੰਡੀਗਡ੍ਹ ਆ ਰਹੇ ਹਨ। ਇੱਥੇ ਉਹ ਪੰਜਾਬ ਸਬੰਧੀ ਵੱਡੇ ਐਲਾਨ ਕਰਨ ਲਈ ਮੀਡੀਆ ਨਾਲ ਗੱਲਬਾਤ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੇਅੰਤ ਸੁਵਿਧਾਵਾਂ ਦੀ ਤਰਜ਼ ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਅਤੇ ਅੰਤ ਮਹਿੰਗੀ ਬਿਜਲੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਅਰਵਿੰਦ ਕੇਜਰੀਵਾਲ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਕਰ ਸਕਦੇ ਹਨ।


ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਮਹਿੰਗਾਈ ਦੀ ਮਾਰ ਨਾਲ ਹਰ ਵਰਗ ਪੀੜਤ ਹੈ ਪ੍ਰੰਤੂ ਮਹਿਲਾ ਵਰਗ ਇਸ ਤੋਂ ਸਭ ਤੋਂ ਜਅਿਾਦਾ ਪੀਡਤ ਹੈ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦੀ ਬੱਚਤ ਦੇ ਇੰਤਜ਼ਾਮ ਲਈ ਅਰਵਿੰਦ ਕੇਜਰੀਵਾਲ ਆਪਣਾ ਪਲਾਨ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਫੇਲ੍ਹ ਸਾਬਤ ਹੋਈ ਹੈ ਜਿਸ ਕਾਰਨ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਝੋਨੇ ਦੀ ਲੁਆਈ ਦਾ ਕੰਮ ਜੋਰਾਂ ਤੇ ਹੈ ਪ੍ਰੰਤੂ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਾਰਨ ਉਹ ਆਪਣੇ ਝੋਨੇ ਦੀ ਫਸਲ ਢੰਗ ਨਾਲ ਨਹੀਂ ਬੀਜ ਪਾ ਰਹੇ ਹਨ। ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੀ ਅਰਵਿੰਦ ਕੇਜਰੀਵਾਲ ਆਪਣਾ ਫਾਰਮੂਲਾ ਪੇਸ਼ ਕਰਨਗੇ।
ਪੰਜਾਬ ਸਰਕਾਰ ਵਲੋਂ ਪੰਜਾਬ ਭਵਨ ਵਿੱਚ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫ਼ਰੰਸ ਸਬੰਧੀ ਇਜਾਜਤ ਨਾ ਦਿੱਤੇ ਜਾਣ ਤੇ ਬੋਲਦਿਆਂ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਸਾਹਮਣੇ ਕੈਪਟਨ ਸਰਕਾਰ ਦੇ ਝੂਠਾਂ ਦਾ ਖੁਲਾਸਾ ਕਰਨ ਆ ਰਹੇ ਹਨ ਜਿਸ ਕਾਰਨ ਸਰਕਾਰ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ ਇਸ ਲਈ ਕੈਪਟਨ ਸਰਕਾਰ ਜੋ ਮਰਜ਼ੀ ਜ਼ੋਰ ਲਗਾ ਦੇਵੇ ਆਮ ਆਦਮੀ ਪਾਰਟੀ ਪ੍ਰੈੱਸ ਕਾਨਫ਼ਰੰਸ ਕਰਕੇ ਲੋਕਾਂ ਤੱਕ ਆਪਣੀ ਗੱਲ ਪਹੁੰਚਾ ਕੇ ਰਹੇਗੀ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ