Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਹੋਰ ਤੇਜ਼ ਕਰਨ ਦੀ ਕੀਤੀ ਅਪੀਲ

June 14, 2026 10:24 PM
Rozana Sehaj times
ਜ਼ੀਰਕਪੁਰ  : ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਵੱਧ ਤੋਂ ਵੱਧ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਵਿਖੇ ਚੱਲ ਰਹੀ ਮਹਿਲਾ ਸਤਿਕਾਰ ਸਖੀਆਂ ਦੀ ਟ੍ਰੇਨਿੰਗ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ਯੋਜਨਾ ਦੇ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਹਲਕਾ ਡੇਰਾਬੱਸੀ ਦੀ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਟ੍ਰੇਨਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਨ, ਆਧਾਰ ਕਾਰਡ ਲਿੰਕ ਕਰਵਾਉਣ, ਬੈਂਕ ਖਾਤਿਆਂ ਦੀ ਜਾਣਕਾਰੀ ਅਪਡੇਟ ਕਰਵਾਉਣ, ਵੋਟਰ ਕਾਰਡ ਦੀ ਪੁਸ਼ਟੀ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਤਿਆਰੀ ਵਿੱਚ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ, ਜਿਨ੍ਹਾਂ ਕੋਲ ਵੈਧ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਸਤਿਕਾਰ ਸਖੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ