Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Health

ਸੁਨਾਮ 'ਚ ਮਿਲਿਆ ਡੇਂਗੂ ਦਾ ਲਾਰਵਾ 

June 15, 2026 04:45 PM
ਦਰਸ਼ਨ ਸਿੰਘ ਚੌਹਾਨ
 
ਭਾਜਪਾ ਕੌਂਸਲਰ ਮੋਨਿਕਾ ਗੋਇਲ ਨੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ 
ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਦੇ ਵਾਰਡ ਨੰਬਰ 17 ਵਿੱਚ ਚੱਲ ਰਹੇ ਦਵਾਈ ਦੇ ਛਿੜਕਾਅ ਦੌਰਾਨ ਡੇਂਗੂ ਦਾ ਲਾਰਵਾ ਮਿਲਿਆ ਹੈ। ਸਿਹਤ ਵਿਭਾਗ ਦੇ ਕਾਮਿਆਂ ਨੇ ਦਵਾਈ ਛਿੜਕਕੇ ਲਾਰਵਾ ਖਤਮ ਕਰ ਦਿੱਤਾ। ਸੋਮਵਾਰ ਨੂੰ ਸੁਨਾਮ ਦੇ ਵਾਰਡ ਨੰਬਰ 17 ਵਿੱਚ ਕੌਂਸਲਰ ਮੋਨਿਕਾ ਗੋਇਲ ਦੀ ਅਗਵਾਈ ਹੇਠ ਸਿਹਤ ਮਹਿਕਮੇ ਦੇ ਕਰਮਚਾਰੀ ਗੁਰਤੇਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਵਿੱਚ ਮੱਖੀ- ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ ਆਦਿ ਨੂੰ ਰੋਕਣ ਲਈ ਦਵਾਈ ਦਾ ਛਿੜਕਾਉ ਸ਼ੁਰੂ ਕੀਤਾ ਗਿਆ। ਛਿੜਕਾਅ ਦੌਰਾਨ ਵਾਰਡ ਦੀ ਇੱਕ ਗਲੀ ਵਿੱਚ ਡੇਂਗੂ ਦਾ ਲਾਰਵਾ ਦੇਖਣ ਨੂੰ ਮਿਲਿਆ। ਇਸ ਲਾਰਵੇ ਨੂੰ ਮੌਕੇ ਤੇ ਹੀ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਦਵਾਈ ਦੇ ਛਿੜਕਾਅ ਨਾਲ ਖਤਮ ਕੀਤਾ ਗਿਆ । ਸਿਹਤ ਮਹਿਕਮੇ ਦੇ ਕਰਮਚਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸ਼ਹਿਰ ਅੰਦਰ ਦਵਾਈ ਦੇ ਛਿੜਕਾਅ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਬਿਮਾਰੀਆਂ ਨੂੰ ਪਨਪਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਭਾਜਪਾ ਦੀ ਕੌਂਸਲਰ ਮੋਨਿਕਾ ਗੋਇਲ ਨੇ ਦੱਸਿਆ ਕਿ ਮੌਸਮੀ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵਾਰਡ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਦੌਰਾਨ ਸਿਹਤ ਵਿਭਾਗ ਵੱਲੋਂ ਮੱਖੀ ਮੱਛਰ ਮਾਰਨ ਲਈ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸਫ਼ਾਈ ਨਾਲ ਜਿੱਥੇ ਵਾਰਡ ਦੀ ਸੁੰਦਰਤਾ ਬਣੀ ਰਹਿੰਦੀ ਹੈ ਉੱਥੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਕੌਂਸਲਰ ਮੋਨਿਕਾ ਗੋਇਲ ਨੇ ਵਾਰਡ ਦੇ ਬਸ਼ਿੰਦਿਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਸਫਾਈ ਵਿਵਸਥਾ ਬਣਾਉਣ ਵਿੱਚ ਕੌਂਸਲ ਪ੍ਰਸ਼ਾਸਨ ਦਾ ਸਾਥ ਦੇਣ ਨੂੰ ਯਕੀਨੀ ਬਣਾਉਣ। 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ