Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੁੱਖ ਮੰਤਰੀ ਦੇ ਪਿੰਡ ਜਾਂਦੇ ਬੇਰੁਜ਼ਗਾਰ ਪੁਲਿਸ ਨੇ ਰੋਕੇ 

June 15, 2026 04:51 PM
ਦਰਸ਼ਨ ਸਿੰਘ ਚੌਹਾਨ
ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸੱਥ ਲਾਉਣ ਦਾ ਕੀਤਾ ਸੀ ਐਲਾਨ
 ਬੇਰੁਜ਼ਗਾਰ ਅਧਿਆਪਕ ਟਾਵਰ 'ਤੇ ਚੜ੍ਹੇ
 
ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੱਥ ਲਾਕੇ ਮੰਗਾਂ ਤੋਂ ਜਾਣੂੰ ਕਰਵਾਉਣ ਜਾਂਦੇ ਬੇਰੁਜ਼ਗਾਰਾਂ ਨੂੰ ਪੁਲਿਸ ਨੇ ਬੀਰ ਕਲਾਂ ਤੋਂ ਸਤੌਜ ਜਾਂਦਿਆਂ ਰਾਹ ਵਿੱਚ ਰੋਕ ਲਿਆ। ਬੇਰੁਜ਼ਗਾਰਾਂ ਨੂੰ ਆਪਣੀ ਗੱਲ ਕਹਿਣ ਤੋਂ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ।‌ ਬੇਰੁਜ਼ਗਾਰਾਂ ਨੇ ਜਦੋਂ ਸਤੌਜ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਖਿੱਚ ਧੂਹ ਹੋਈ। ਸੂਬਾ ਭਰ ਤੋਂ ਆਏ ਬੇਰੁਜ਼ਗਾਰਾਂ ਨੇ ਸੂਏ ਦੇ ਪੁਲ ਤੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਪ੍ਰਸ਼ਾਸਨ ਨੂੰ ਝਕਾਨੀ ਦੇਕੇ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ 646 ਦੇ ਦੋ, ਮੈਂਬਰ ਗੁਰਸੇਵਕ ਸਿੰਘ ਅਤੇ ਬਲਵਿੰਦਰ ਸਿੰਘ, ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇੱਕ ਮੋਬਾਈਲ ਟਾਵਰ 'ਤੇ ਜਾ ਚੜ੍ਹੇ ਜਿੰਨਾ ਨੂੰ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਹੇਠ ਉਤਾਰਿਆ ਗਿਆ। ਦੱਸ ਦੇਈਏ ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ 'ਸੱਥ' ਲਾਉਣ ਦਾ ਐਲਾਨ ਕੀਤਾ ਸੀ ਜਿਸ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਸਵੇਰੇ ਤੋਂ ਹੀ ਮੁਸਤੈਦ ਦਿਖਾਈ ਦੇ ਰਿਹਾ ਸੀ। ਖੁਫੀਆ ਰਿਪੋਰਟਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਪ੍ਰਸ਼ਾਸਨ ਨੇ ਸਤੌਜ ਦੇ ਆਲੇ ਦੁਆਲੇ ਦੇ ਖੇਤਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ।
 
 
ਇਸ ਦੇ ਬਾਵਜੂਦ, ਕੁੱਝ ਸੰਗਠਨਾਂ ਦੇ ਮੈਂਬਰ ਪੁਲਿਸ ਨੂੰ ਚਕਮਾ ਦੇ ਕੇ ਪਿੰਡ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋ ਗਏ। ਦਾਖਲ ਹੋਣ 'ਤੇ, ਪ੍ਰਦਰਸ਼ਨਕਾਰੀ ਇੱਕ ਉੱਚੇ ਟਾਵਰ 'ਤੇ ਚੜ੍ਹ ਗਏ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਉਧਰ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਪ੍ਰਦਰਸ਼ਨ ਕਰਨ ਸਤੌਜ ਜਾਂਦੇ ਸੈਂਕੜੇ ਵਰਕਰਾਂ ਨੂੰ ਜਦੋਂ ਸਤੌਜ ਵੱਲ ਵਧਣ ਤੋਂ ਰੋਕ ਦਿੱਤਾ ਤਾਂ ਉਹ ਰਾਹ ਵਿੱਚ ਹੀ ਧਰਨਾ ਦੇਕੇ ਬੈਠ ਗਏ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂਆਂ ਰਮਨ ਕੁਮਾਰ ਮਲੋਟ, ਸੁਖਵਿੰਦਰ ਸਿੰਘ ਢਿੱਲਵਾਂ ਅਤੇ ਅਮਨਦੀਪ ਸਿੰਘ ਸੇਖਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ  ਜੋ ਆਪਣੇ ਆਪ ਨੂੰ ਇੱਕ ਆਮ ਘਰ ਦਾ ਪੁੱਤਰ ਦੱਸਦਾ ਹੈ ਬੇਰੁਜ਼ਗਾਰਾਂ ਨੂੰ ਆਪਣੇ ਪਿੰਡ ਵਿੱਚ ਪੈਰ ਵੀ ਨਹੀਂ ਰੱਖਣ ਦੇ ਰਿਹਾ। ਉਨ੍ਹਾਂ ਆਖਿਆ ਕਿ ਬੇਰੁਜ਼ਗਾਰ ਇੱਥੇ ਦੰਗਾ ਫ਼ਸਾਦ ਕਰਨ ਲਈ ਨਹੀਂ ਆਏ ਸਗੋਂ ਸ਼ਾਂਤੀ ਨਾਲ ਆਪਣੀ ਆਵਾਜ਼ ਬੁਲੰਦ ਕਰਨ ਲਈ ਆਏ ਹਨ। ਉਨ੍ਹਾਂ ਆਖਿਆ ਅਜਿਹਾ ਵਰਤਾਰਾ ਲੋਕਤੰਤਰ ਦਾ ਗਲਾ ਘੁੱਟ ਰਿਹਾ ਹੈ। ਇਸ ਮੌਕੇ ' ਐਸਪੀ ਨਵਰੀਤ ਸਿੰਘ ਵਿਰਕ ਦਾ ਕਹਿਣਾ ਸੀ ਕਿ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਦਰਸ਼ਨਕਾਰੀਆਂ ਨੂੰ ਪਿੰਡ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਟਾਵਰ 'ਤੇ ਚੜ੍ਹੇ ਨੌਜਵਾਨਾਂ ਨੂੰ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੁਰੱਖਿਅਤ ਹੇਠਾਂ ਉਤਾਰਿਆ ਗਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ