Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਐੱਸ.ਆਰ.ਆਈ. ਤਹਿਤ 204 ਬੀ.ਐਲ.ਓਜ਼ ਅਤੇ 21 ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਆਯੋਜਿਤ

June 15, 2026 06:27 PM
Rozana Sehaj times

ਅੰਮ੍ਰਿਤਸਰ  :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਸ.ਆਈ.ਆਰ. (ਸਪੈਸ਼ਲ ਇੰਟੈਂਨਸਿਵ ਰਵੀਜ਼ਨ) ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) ਸ੍ਰੀਮਤੀ ਇਨਾਇਤ ਪੀ.ਸੀ.ਐੱਸ. ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਸਿਖਲਾਈ ਕੈਂਪ ਦੌਰਾਨ ਹਲਕੇ ਦੇ 204 ਬੀ.ਐਲ.ਓਜ਼ ਅਤੇ 21 ਸੁਪਰਵਾਈਜ਼ਰਾਂ ਨੇ ਭਾਗ ਲਿਆ। ਟ੍ਰੇਨਿੰਗ ਦੌਰਾਨ ਤਕਨੀਕੀ ਅਤੇ ਪ੍ਰਸ਼ਾਸਨਿਕ ਜਾਣਕਾਰੀ ਸਾਂਝੀ ਕਰਨ ਵਿੱਚ ਚੋਣ ਕਾਨੂੰਨਗੋ ਸ੍ਰੀ ਵਰਿੰਦਰ ਕੁਮਾਰ ਵੱਲੋਂ ਅਹਿਮ ਸਹਿਯੋਗ ਦਿੱਤਾ ਗਿਆ। ਈ.ਆਰ.ਓ ਸ੍ਰੀਮਤੀ ਇਨਾਇਤ ਪੀ.ਸੀ.ਐੱਸ ਨੇ ਸਮੂਹ ਸਟਾਫ਼ ਨੂੰ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ (ਫਾਰਮ ਨੰ. 6), ਵੋਟਾਂ ਕੱਟਣ (ਫਾਰਮ ਨੰ. 7) ਅਤੇ ਵੋਟਰ ਸੂਚੀ ਵਿੱਚ ਸੋਧ/ਬਦਲੀ (ਫਾਰਮ ਨੰ. 8) ਕਰਨ ਸਬੰਧੀ ਚੋਣ ਕਮਿਸ਼ਨ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਟ੍ਰੇਨਿੰਗ ਦੌਰਾਨ ਬੀ.ਐਲ.ਓਜ਼ ਨੂੰ ਵਿਸ਼ੇਸ਼ ਤੌਰ `ਤੇ (ਗਣਨਾ ਫਾਰਮ) ਨੂੰ ਸਹੀ ਤਰੀਕੇ ਨਾਲ ਭਰਨ ਅਤੇ ਘਰ-ਘਰ ਜਾ ਕੇ ਵੋਟਰਾਂ ਦੀ ਸਹੀ ਗਣਨਾ ਕਰਨ ਦੇ ਨਿਯਮਾਂ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ, ਯੋਗ ਵੋਟਰਾਂ ਵੱਲੋਂ ਦਿੱਤੇ ਜਾਣ ਵਾਲੇ   (ਘੋਸ਼ਣਾ ਪੱਤਰਾਂ) ਦੀ ਮਹੱਤਤਾ ਅਤੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕਰਨ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ, ਤਾਂ ਜੋ ਕੋਈ ਵੀ ਫਾਰਮ ਅਧੂਰਾ ਨਾ ਰਹੇ। ਤਕਨੀਕੀ ਸਿਖਲਾਈ ਦਿੰਦਿਆਂ ਏ.ਐੱਲ.ਐੱਮ.ਟੀ. ਅਮਨਿੰਦਰਜੀਤ ਕੋਹਲੀ, ਕਾਨੂੰਗੋ ਅਤੇ ਟੈਕਨੀਕਲ ਟੀਮ ਨੇ ਬੀ.ਐਲ.ਓਜ਼ ਨੂੰ ਐੱਸ.ਆਈ.ਆਰ. ਦੇ ਕੰਮ ਨੂੰ ਡਿਜੀਟਲ ਤਰੀਕੇ ਨਾਲ ਕਰਨ ਲਈ ਮੋਬਾਈਲ ਐਪਲੀਕੇਸ਼ਨਾਂ ਦੀ ਸਹੀ ਵਰਤੋਂ ਬਾਰੇ ਬਾਰੀਕੀ ਨਾਲ ਸਿਖਲਾਈ ਦਿੱਤੀ, ਤਾਂ ਜੋ ਫੀਲਡ ਦਾ ਡਾਟਾ ਅਤੇ ਇਹ ਫਾਰਮ ਬਿਨਾਂ ਕਿਸੇ ਤਰੁੱਟੀ ਦੇ ਅਪਲੋਡ ਕੀਤੇ ਜਾ ਸਕਣ। ਸ਼ੁੱਧ ਵੋਟਰ ਸੂਚੀ ਦੀ ਅਹਿਮੀਅਤ ਬਾਰੇ ਅਧਿਕਾਰੀਆਂ ਵੱਲੋਂ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਐੱਸ.ਆਈ.ਆਰ. ਦੌਰਾਨ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ ਅਤੇ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸ਼ੁੱਧ ਅਤੇ ਤਰੁੱਟੀ-ਰਹਿਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਤਹਿਤ ਘਰ-ਘਰ ਜਾ ਕੇ ਐਨੂਮਰੇਸ਼ਨ (ਗਣਨਾ) ਕਰਨਾ ਅਤੇ ਸਹੀ ਡੈਕਲਾਰੇਸ਼ਨ (ਘੋਸ਼ਣਾ ਪੱਤਰ) ਹਾਸਲ ਕਰਨਾ ਇੱਕ ਬਹੁਤ ਹੀ ਜ਼ਿੰਮੇਵਾਰੀ ਵਾਲਾ ਕੰਮ ਹੈ। ਇਸ ਮੌਕੇ ਹਾਜ਼ਰ ਸਮੂਹ ਸਟਾਫ਼ ਨੇ ਵਿਸ਼ਵਾਸ ਦਿਵਾਇਆ ਕਿ ਉਹ ਐੱਸ.ਆਈ.ਆਰ. ਦੇ ਇਸ ਅਹਿਮ ਕਾਰਜ ਨੂੰ ਸਮੇਂ ਸਿਰ ਅਤੇ ਪੂਰੀ ਪ੍ਰਤੀਬੱਧਤਾ ਨਾਲ ਪੂਰਾ ਕਰਨਗੇ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼