Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਅਰਥਚਾਰੇ ਨੂੰ ਠੁੰਮਣਾ : ਕੇਂਦਰ ਦਾ 6.29 ਲੱਖ ਕਰੋੜ ਰੁਪਏ ਦਾ ਪੈਕੇਜ, ਕਰਜ਼ਾ ਗਾਰੰਟੀ ਯੋਜਨਾ ਵੀ

June 28, 2021 06:39 PM
SehajTimes

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕੋਰੋਨਾ ਤੋਂ ਪ੍ਰਭਾਵਤ ਖੇਤਰਾਂ ਨੂੰ ਗਤੀ ਦੇਣ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਸਿਹਤ ਖੇਤਰ ਲਈ 50 ਹਜ਼ਾਰ ਕਰੋੜ ਰੁਪਏ ਦੀ ਯੋਜਨਾ ਐਲਾਨ ਕੀਤਾ ਹੈ। ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਦਸਿਆ ਕਿ ਪਿਛਲੇ ਸਾਲ 29 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਆਤਮਨਿਰਭਰ ਪੈਕੇਜ ਦਿਤਾ ਗਿਆ ਸੀ। ਵਿੱਤ ਮੰਤਰੀ ਨੇ ਕੁਲ 6,28,993 ਕਰੋੜ ਰੁਪਏ ਦੇ ਆਰਥਕ ਪੈਕੇਜ ਦਾ ਐਲਾਨ ਕੀਤਾ ਹੈ ਜੋ ਵੱਖ ਵੱਖ ਖੇਤਰਾਂ ਲਈ ਹੈ। ਇਸ ਵਾਰ ਫਿਰ ਅਲੱਗ ਅਲੱਗ ਖੇਤਰਾਂ ਲਈ ਰਾਹਤ ਪੈਕੇਜ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰਭਾਵਤ ਖੇਤਰਾਂ ਲਈ 1.1 ਲੱਖ ਕਰੋੜ ਰੁਪਏ ਦੀ ਕਰੈਡਿਟ ਗਾਰੰਟੀ ਯੋਜਨਾ ਲਿਆਂਦੀ ਗਈ ਹੈ। ਸਿਹਤ ਸੈਕਟਰ ’ਤੇ ਵਿਸ਼ੇਸ਼ ਜ਼ੋਰ ਦਿਤਾ ਗਿਆ ਹੈ ਅਤੇ ਇਸ ਲਈ 50 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ।ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਕਈ ਖੇਤਰ ਪ੍ਰਭਾਵਤ ਹੋਏ ਹਨ ਅਤੇ ਲਗਾਾਤਾਰ ਕੇਂਦਰ ਸਰਕਾਰ ਤੋਂ ਰਾਹਤ ਦੀ ਮੰਗ ਕਰ ਰਹੇ ਹਨ। ਕਰੈਡਿਟ ਗਾਰੰਟੀ ਯੋਜਨਾ ਦਾ 25 ਲੱਖ ਲੋਕਾਂ ਨੂੰ ਲਾਭ ਮਿਲੇਗਾ। ਛੋਟੇ ਕਰਜ਼ਦਾਰਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ। ਵਿੱਤ ਮੰਤਰੀ ਨੇ ਐਮਰਜੈਂਸੀ ਕਰੈਡਿਟ ਲਾਈਨ ਗਾਰੰਟੀ ਯੋਜਨਾ ਤਹਿਤ ਹੋਰ 1.5 ਲੱਖ ਕਰੋੜ ਰੁਪਏ ਜਾਰੀ ਕੀਤੇ। ਇਹ ਯੋਜਨਾ ਸਭ ਤੋਂ ਪਹਿਲਾਂ ਪਿਛਲੇ ਸਾਲ ਤਾਲਾਬੰਦੀ ਦੌਰਾਨ ਆਤਮਨਿਰਭਰ ਪੈਕੇਜ ਤਹਿਤ ਆਈ ਸੀ। ਸੈਰ ਸਪਾਟਾ ਸੈਕਟਰ ’ਤੇ ਵੀ ਸਰਕਾਰ ਨੇ ਧਿਆਨ ਦਿਤਾ ਹੈ। 11000 ਤੋਂ ਵੱਧ ਰਜਿਸਟਰਡ ਟੂਰਿਸਟ ਗਾਈਡਜ਼, ਟਰੈਵਲ ਅਤੇ ਟੂਰਿਜ਼ਮ ਦੇ ਹਿੱਸੇ ਨੂੰ ਵੀ ਸਹਾਇਤਾ ਮਿਲੇਗੀ। ਗਾਈਡਾਂ ਨੂੰ 1 ਲੱਖ ਰੁਪਏ, ਟਰੈਵਲ ਅਤੇ ਟੂਰਿਜ਼ਮ ਦੇ ਸਟੇਕਹੋਲਡਰਾਂ ਨੂੰ 10 ਲੱਖ ਰੁਪਏ ਤਕ ਦਾ 100 ਫ਼ੀਸਦੀ ਗਾਰੰਟਡ ਕਰਜ਼ਾ ਮਿਲੇਗਾ। ਨਵੇਂ ਰਾਹਤ ਪੈਕੇਜ ਵਿਚ ਕੁਝ ਨਵੀਆਂ ਯੋਜਨਾਵਾਂ ਹਨ ਜਦਕਿ ਕੁਝ ਪੁਰਾਣੀਆਂ ਦਾ ਵਿਸਤਾਰ ਕੀਤਾ ਗਿਆ ਹੈ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ