Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

17 ਜੂਨ 2026 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ

June 15, 2026 06:32 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ, ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਮਿਤੀ 17 ਜੂਨ 2026 (ਬੁੱਧਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਨੇੜੇ ਸੁਵਿਧਾ ਕੇਂਦਰ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸੁਵਿਧਾ ਕੇਂਦਰ, ਅਜਾਈਲ ਹਰਬਲ ਅਤੇ ਪੇਟੀਐੱਮ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਡਾਟਾ ਐਂਟਰੀ ਆਪਰੇਟਰ, ਮਾਰਕੀਟਿੰਗ ਮੈਨੇਜਰ, ਸੇਲਜ਼ ਐਗਜ਼ੈਕਟਿਵ ਸਮੇਤ ਵੱਖ-ਵੱਖ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਸਮੇਤ 17 ਜੂਨ 2026 ਨੂੰ ਸਵੇਰੇ 9:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99157-89068 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼