Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਲਹਿਰਾ ਮੁੱਖ ਸੜਕ ਤੇ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦਾ ਕਰ ਰਿਹਾ ਇੰਤਜ਼ਾਰ

June 15, 2026 07:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਕਣਕ ਭੰਡਾਰ ਕਰਨ ਲਈ ਬਣੇ ਸੀਲੋ ਗੁਦਾਮ ਦੇ ਨਜ਼ਦੀਕ ਸੁਨਾਮ ਲਹਿਰਾ ਮੁੱਖ ਸੜਕ ਤੇ ਪਿਆ ਖੱਡਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ। ਸੜਕ ਦੇ ਵਿਚਕਾਰ ਪਿਆ ਡੂੰਘਾ ਖੱਡਾ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ 'ਮੌਤ ਦਾ ਖੂਹ' ਸਾਬਤ ਹੋ ਰਿਹਾ ਹੈ। ਇਹ ਖੱਡਾ ਕਿਸੇ ਵੀ ਸਮੇਂ ਕਿਸੇ ਵੱਡੇ ਅਤੇ ਭਿਆਨਕ ਹਾਦਸੇ ਨੂੰ ਜਨਮ ਦੇ ਸਕਦਾ ਹੈ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।
- ਸਥਾਨਕ ਲੋਕਾਂ ਨੇ ਕੀਤੀ ਕੋਸ਼ਿਸ਼, ਪਰ ਖਤਰਾ ਬਰਕਰਾਰ—
ਹਾਲਾਂਕਿ, ਕੁੱਝ ਸਥਾਨਕ ਲੋਕਾਂ ਨੇ ਇਨਸਾਨੀਅਤ ਦੇ ਨਾਤੇ ਇਸ ਖੱਡੇ ਦੇ ਇੱਕ ਹਿੱਸੇ ਵਿੱਚ ਮਿੱਟੀ ਪਾ ਕੇ ਇਸ ਨੂੰ ਭਰਨ ਦੀ ਕੋਸ਼ਿਸ਼ ਜ਼ਰੂਰ ਕੀਤੀ ਹੈ, ਪਰ ਫਿਰ ਵੀ ਇਸ ਦਾ ਇੱਕ ਵੱਡਾ ਹਿੱਸਾ ਅਜੇ ਵੀ ਖਤਰਨਾਕ ਟੋਏ ਦੇ ਰੂਪ ਵਿੱਚ ਮੌਜੂਦ ਹੈ। ਜਿਹੜੇ ਰਾਹਗੀਰਾਂ ਨੂੰ ਇਸ ਖੱਡੇ ਬਾਰੇ ਪਤਾ ਹੈ, ਉਹ ਤਾਂ ਆਪਣੀ ਗੱਡੀ ਹੌਲੀ ਕਰਕੇ ਲੰਘ ਜਾਂਦੇ ਹਨ, ਪਰ ਅਣਜਾਣ ਚਾਲਕਾਂ ਲਈ ਇਹ ਵੱਡੀ ਮੁਸੀਬਤ ਬਣਿਆ ਹੋਇਆ ਹੈ।
- ਰਾਤ ਦੇ ਹਨੇਰੇ ਅਤੇ ਬਾਰਿਸ਼ ਵਿੱਚ ਬਣ ਜਾਂਦਾ ਹੈ 'ਅਦਿੱਖ ਜਾਲ'—
ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਰਾਤ ਦੇ ਸਮੇਂ ਜਾਂ ਬਾਰਿਸ਼ਾਂ ਦੇ ਦਿਨਾਂ ਵਿੱਚ ਇਹ ਖੱਡਾ ਬਿਲਕੁਲ ਦਿਖਾਈ ਨਹੀਂ ਦਿੰਦਾ। ਅਜਿਹੀ ਸਥਿਤੀ ਵਿੱਚ ਕੋਈ ਵੀ ਬੱਚਾ, ਬਜ਼ੁਰਗ, ਮਹਿਲਾ ਜਾਂ ਅਣਜਾਣ ਰਾਹਗੀਰ ਇਸ ਦਾ ਸ਼ਿਕਾਰ ਹੋ ਸਕਦਾ ਹੈ।
- ਐਂਬੂਲੈਂਸਾਂ ਅਤੇ ਮਰੀਜ਼ਾਂ ਦੀ ਜਾਨ ਨੂੰ ਸਿੱਧਾ ਖਤਰਾ 
ਦੱਸ ਦੇਈਏ ਇਸ ਸੜਕ ਤੇ ਆਵਾਜਾਈ 24 ਰਹਿੰਦੀ ਹੈ, ਦਿਨ-ਰਾਤ ਐਂਬੂਲੈਂਸਾਂ ਵੀ ਲੰਘਦੀਆਂ ਹਨ ਜੇਕਰ ਕੋਈ ਐਂਬੂਲੈਂਸ ਕਿਸੇ ਗੰਭੀਰ ਮਰੀਜ਼ ਨੂੰ ਲੈਕੇ ਤੇਜ਼ ਰਫ਼ਤਾਰ ਨਾਲ ਇੱਥੋਂ ਨਿਕਲਦੀ ਹੈ ਅਤੇ ਅਚਾਨਕ ਇਸ ਖੱਡੇ ਵਿੱਚ ਵੱਜਦੀ ਹੈ, ਤਾਂ ਮਰੀਜ਼ ਦੀ ਜਾਨ 'ਤੇ ਬਣ ਸਕਦੀ ਹੈ। ਸੜਕ ਦੀ ਦੁਰਦਸ਼ਾ 'ਨੂੰ ਲੈਕੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ, "ਕੀ ਪ੍ਰਸ਼ਾਸਨ ਨੂੰ ਇਹ ਵੱਡਾ ਖੱਡਾ ਦਿਖਾਈ ਨਹੀਂ ਦਿੰਦਾ? ਜਾਂ ਫਿਰ ਪ੍ਰਸ਼ਾਸਨ ਕਿਸੇ ਮਾਸੂਮ ਦੀ ਜਾਨ ਲੈਣ ਯਾਨੀ ਕਿ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ, ਰਾਹਗੀਰਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਵਾਪਰਨ ਤੋਂ ਪਹਿਲਾਂ, ਇਸ ਖੱਡੇ ਨੂੰ ਤੁਰੰਤ ਪੱਕੇ ਤੌਰ 'ਤੇ ਭਰਿਆ ਜਾਵੇ ਅਤੇ ਸੜਕ ਦੀ ਮੁਰੰਮਤ ਕਰਵਾਈ ਜਾਵੇ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ