Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

June 15, 2026 08:40 PM
Rozana Sehaj times

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ। ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਲੈ ਕੇ ਅਤੇ ਉਨ੍ਹਾਂ ਦੀ ਜਾਂਚ ਕਰਵਾ ਕੇ 2 ਜੁਲਾਈ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ