Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ 'ਵੇਦਾਂਤ ਦਰਸ਼ਨ' ਕਿਤਾਬ ਕੀਤੀ ਸੰਗਤ ਅਰਪਣ

June 15, 2026 08:53 PM
Rozana Sehaj times
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਵੇਦਾਂਤ ਦਰਸ਼ਨ ਵਿਸ਼ੇ ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ।  ਇਸ ਮੌਕੇ ਪ੍ਰੋਫੈਸਰ ਬਡੂੰਗਰ ਨੇ ਆਖਿਆ ਕਿ ਗੁਰਬਾਣੀ ਵਿਸ਼ਵ ਦੇ ਹੋਰ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਨੂੰ ਰੱਦ ਨਹੀਂ ਕਰਦੀ ਸਗੋਂ ਉਹਨਾਂ ਪਾਖੰਡੀਆਂ ਅਤੇ ਫੋਕਟ ਕਰਮੀਆਂ ਦਾ ਖੰਡਨ ਕਰਦੀ ਹੈ ਜੋ ਧਰਮ ਗ੍ਰੰਥ ਦੇ ਮੂਲ ਸੁਨੇਹੇ ਨੂੰ ਸਮਝਣ ਤੋਂ ਅਸਮਰਥ ਹਨ।  ਕਿਤਾਬ ਦੀ ਸਲਾਘਾ ਕਰਦਿਆਂ ਵਾਈਸ-ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਆਖਿਆ ਕਿ ਛੇ ਦਰਸ਼ਨ ਧਰਮ ਅਧਿਐਨ ਦੇ ਮਾਸਟਰ ਪ੍ਰੋਗਰਾਮ ਵਿੱਚ ਪਾਠਕ੍ਰਮ ਵਜੋਂ ਸ਼ਾਮਿਲ ਹਨ। ਇਹਨਾਂ ਗ੍ਰੰਥਾਂ ਨੂੰ ਗੁਰਮੁਖੀ ਵਿੱਚ ਪ੍ਰਕਾਸ਼ਿਤ ਕਰਨ ਨਾਲ ਵਿਦਿਆਰਥੀਆਂ ਦੀ ਪਹੁੰਚ ਮੂਲ ਰਚਨਾ ਤੱਕ ਸੰਭਵ ਹੋਵੇਗੀ। ਇਸ ਮੌਕੇ ਡਾ ਹਰਦੇਵ ਸਿੰਘ ਨੇ ਆਖਿਆ ਕਿ ਗੁਰਬਾਣੀ ਵਿੱਚ ਜਿਨਾਂ ਪੁਰਾਤਨ ਸ਼ਾਸਤਰੀ ਗ੍ਰੰਥਾਂ ਦਾ ਵਾਰ ਵਾਰ ਜ਼ਿਕਰ ਆਇਆ ਹੈ ਉਹਨਾਂ ਵਿੱਚੋਂ ਵੇਦਾਂਤ ਦਾ ਮਹੱਤਵਪੂਰਨ ਸਥਾਨ ਹੈ ਉਹਨਾਂ ਆਖਿਆ ਕਿ ਗੁਰਮਤ ਸਿਧਾਂਤ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਸਮਝਣ ਲਈ ਪੂਰਬਲੇ ਸ਼ਾਸਤਰੀ ਗ੍ਰੰਥਾਂ ਦਾ ਅਧਿਐਨ ਗੁਰਬਾਣੀ ਵਿਆਖਿਆਕਾਰ ਅਤੇ ਸਿਧਾਂਤਕਾਰ ਦੀ ਮੁਢਲੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ ਪਲਵਿੰਦਰ ਕੌਰ ਹਾਜ਼ਰ ਸਨ। ਹਾਜ਼ਰ ਸਮੂਹ ਵਿਦਵਾਨਾਂ ਨੇ ਆਸ ਪ੍ਰਗਟਾਈ ਕਿ ਨਵੀਂ ਪੀੜ੍ਹੀ ਦੇ ਖੋਜਾਰਥੀ ਅਤੇ ਵਿਦਿਆਰਥੀ ਇਸ ਪੁਸਤਕ ਤੋਂ ਭਰਪੂਰ ਲਾਭ ਲੈਣਗੇ।
 
 
 
 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ