ਮੋਰਿੰਡਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਵਿਨੇ ਕੁਮਾਰ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਅਤੇ ਮਨਿੰਦਰਜੀਤ ਸਿੰਘ ਵਜੀਦਪੁਰ ਪ੍ਰੈਸ ਸਕੱਤਰ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਨੂੰ ਕਿਸਾਨਾਂ ਨੂੰ ਖੇਤੀ ਸਬੰਧੀ ਖਾਦ ਅਤੇ ਦਵਾਈਆਂ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜਾਣਕਾਰੀ ਦਿੱਤੀ। ਜਥੇਬੰਦੀ ਨੇ ਮੰਗ ਕੀਤੀ ਕਿ ਜੋ ਸੁਧਰੇ ਬੀਜ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਤੋਂ ਦਿੱਤੇ ਜਾਂਦੇ ਹਨ, ਉਨ੍ਹਾਂ ਬੀਜਾਂ ਦੇ ਵੰਡਣ ਦਾ ਦਫਤਰ ਮੋਰਿੰਡਾ ਵਿੱਚ ਖੋਲਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਆਉਣ ਜਾਣ ਅਤੇ ਸਮੇਂ ਦੀ ਬੱਚਤ ਹੋ ਸਕੇ। ਇਸ ਮੌਕੇ ਜ਼ਿਲ੍ਹੇ ਵਿੱਚ ਡੀਏਪੀ ਅਤੇ ਯੂਰੀਆ ਖਾਦ ਦੀ ਆ ਰਹੀ ਘਾਟ ਬਾਰੇ ਵੀ ਦੱਸਿਆ ਅਤੇ ਮੰਗ ਕੀਤੀ ਕਿ ਪ੍ਰਾਈਵੇਟ ਦੁਕਾਨਾਂ ਵਾਲੇ ਅਤੇ ਸੁਸਾਇਟੀਆਂ ਵਾਲੇ ਹੋਰ ਵਸਤਾਂ ਜਿਵੇਂ ਨੈਨੋ ਯੂਰੀਆ ਬੂਸਟਰ ਆਦਿ ਜਬਰੀ ਲਾ ਦਿੰਦੇ ਹਨ, ਉਹ ਨਹੀਂ ਲਾਉਣੇ ਚਾਹੀਦੇ ਅਤੇ ਕਿਸਾਨਾਂ ਨੂੰ ਖਾਦ ਮੰਗ ਅਨੁਸਾਰ ਪੂਰੀ ਮਿਲਣੀ ਚਾਹੀਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਪੂਰੇ ਜ਼ਿਲ੍ਹੇ ਵਿੱਚ ਲਗਭਗ 35 ਹਜ਼ਾਰ ਕਿਸਾਨ ਹਨ ਅਤੇ ਕਿਸਾਨ ਆਈਡੀਜ਼ ਸਿਰਫ 9500 ਕਿਸਾਨਾਂ ਦੀਆਂ ਹੀ ਬਣੀਆਂ ਹੋਈਆਂ ਹਨ।