Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣ ਮਾਨ: ਵੜਿੰਗ ਮੁੱਖ ਮੰਤਰੀ ਨੂੰ ਗੰਭੀਰ ਦੋਸ਼ਾਂ ’ਤੇ ਚੁੱਪੀ ਤੋੜਨ ਲਈ ਕਿਹਾ

June 15, 2026 09:00 PM
Rozana Sehaj times
ਚੰਡੀਗੜ੍ਹ :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਵਿਵਾਦਤ ਵੀਡੀਓਜ਼ ਦੇ ਆਧਾਰ ’ਤੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਮਾਨ ਨੂੰ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਹਟ ਜਾਣਾ ਚਾਹੀਦਾ ਹੈ। ਜਿਸ ਸਬੰਧ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਇਹ ਦੋਵੇਂ ਵੀਡੀਓਜ ਅਸਲੀ ਹਨ ਅਤੇ ਏਆਈ ਰਾਹੀਂ ਤਿਆਰ ਨਹੀਂ ਕੀਤੀਆਂ ਗਈਆਂ ਹਨ। ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਮਾਨ ਨੂੰ ਇਸ ਮਾਮਲੇ ’ਤੇ ਆਪਣੀ ਚੁੱਪੀ ਵੀ ਤੋੜਨੀ ਚਾਹੀਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੰਭੀਰ ਦੋਸ਼ਾਂ ਬਾਰੇ ਤੁਹਾਡੇ ਜਵਾਬ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਧਾਰਮਿਕ ਅਥਾਰਟੀ ਹੈ ਅਤੇ ਇਨ੍ਹਾਂ ਦੇ ਫ਼ੈਸਲੇ ਹਰ ਕਿਸੇ ਲਈ ਬੰਨ੍ਹਕਾਰੀ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਮਾਨ ਨਾਲ ਸੰਬੰਧਤ ਦੋ ਵਿਵਾਦਤ ਵੀਡੀਓਜ਼ ਨੂੰ ਦੋ ਵੱਖ-ਵੱਖ ਫੋਰੈਂਸਿਕ ਲੈਬੋਰਟਰੀਆਂ ਵੱਲੋਂ ਜਾਂਚ ਤੋਂ ਬਾਅਦ ਅਸਲੀ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਦਾ ਸਤਿਕਾਰ ਕਰਦਿਆਂ ਅਤੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ, ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਜਦੋਂ ਮੁੱਖ ਮੰਤਰੀ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਸਕਦੇ ਹਨ, ਤਾਂ ਉਨ੍ਹਾਂ ਨੂੰ ਖੁਦ ਵੀ ਉਹੀ ਮਾਪਦੰਡ ਅਪਣਾਉਣੇ ਚਾਹੀਦੇ ਹਨ, ਜਿਨ੍ਹਾਂ ਦੀ ਉਹ ਹੋਰਨਾਂ ਨੂੰ ਸਿੱਖਿਆ ਦਿੰਦੇ ਹਨ।
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ