Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਗਵੰਤ ਮਾਨ ਖ਼ਿਲਾਫ਼ ਫ਼ੈਸਲਾ ਜਲਦਬਾਜ਼ੀ ਵਾਲਾ, ਵੀਡੀਓ ਦੀ ਨਿਰਪੱਖ ਜਾਂਚ ਹੋਵੇ: ਇੰਦਰਜੀਤ ਸਿੰਘ ਸੰਧੂ

June 15, 2026 09:03 PM
Rozana Sehaj times

ਸਨੌਰ :  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਲਏ ਗਏ ਫ਼ੈਸਲੇ 'ਤੇ ਸਵਾਲ ਉਠਾਉਂਦਿਆਂ ਇਸਨੂੰ ਜਲਦਬਾਜ਼ੀ ਵਾਲਾ ਅਤੇ ਇੱਕਪਾਸੜ ਕਰਾਰ ਦਿੱਤਾ ਹੈ। ਪ੍ਰੈਸ ਨੋਟ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੇ ਪਿੱਛੇ ਕਿਸੇ ਗਹਿਰੀ ਸਾਜ਼ਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੰਧੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖੀ ਜਥੇਦਾਰ ਵੱਲੋਂ ਕਿਸੇ ਕੇਂਦਰੀ ਫੋਰੈਂਸਿਕ ਲੈਬ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਫ਼ੈਸਲਾ ਸੁਣਾਇਆ ਗਿਆ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਅਸਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦਾ ਸਰੋਤ ਕੀ ਹੈ, ਇਹ ਵੀ ਜਾਂਚ ਦਾ ਵਿਸ਼ਾ ਹੈ। ਜੇਕਰ ਇਹ ਕਿਸੇ ਹੋਟਲ ਦੇ ਕਮਰੇ ਦੀ ਸੀਸੀਟੀਵੀ ਫੁਟੇਜ ਹੈ ਤਾਂ ਉਸ ਹੋਟਲ ਦੀ ਪਛਾਣ ਕੀ ਹੈ ਅਤੇ ਉਸ ਕਮਰੇ ਵਿੱਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਕਿਵੇਂ ਮੌਜੂਦ ਸਨ? ਉਨ੍ਹਾਂ ਕਿਹਾ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਕਿਸੇ ਨਤੀਜੇ 'ਤੇ ਪਹੁੰਚਣਾ ਠੀਕ ਨਹੀਂ ਇੰਦਰਜੀਤ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਇਹ ਸਾਰਾ ਘਟਨਾਕ੍ਰਮ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਰੋਲ ਅਦਾ ਕਰਨ ਲਈ ਵਰਤਿਆ ਗਿਆ ਹੋ ਸਕਦਾ ਹੈ ਅਤੇ ਦੂਜੇ ਵਿਅਕਤੀ ਵੱਲੋਂ ਉਸਦੀ ਵੀਡੀਓ ਬਣਾਈ ਗਈ ਹੋਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇੰਨੇ ਗੰਭੀਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਹੋਰ ਤੱਥਾਂ ਦੀ ਉਡੀਕ ਕਰਨੀ ਚਾਹੀਦੀ ਸੀ ਅਤੇ ਜਲਦਬਾਜ਼ੀ ਵਿੱਚ ਫ਼ੈਸਲਾ ਨਹੀਂ ਲੈਣਾ ਚਾਹੀਦਾ ਸੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ