Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

June 15, 2026 10:07 PM
Rozana Sehaj times

ਪਟਿਆਲਾ :  ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ। ਉਹਨਾਂ ਆਮ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ 21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਵਜੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਤੀ ਸਭ ਤੋਂ ਵੱਡੀ ਜ਼ਰੂਰਤ ਬਣ ਚੁੱਕੀ ਹੈ। ਸਾਡੀ ਆਸ ਹੈ ਕਿ ਇਸ ਦਿਵਸ ਨਾਲ ਲੋਕ ਯੋਗਾ ਦੀ ਮਹੱਤਤਾ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਸਿਹਤਮੰਦ ਬਦਲਾਅ ਲਿਆਉਣਗੇ। ਉਹਨਾਂ ਕਿਹਾ ਕਿ ਯੋਗਾ ਦਾ ਮੂਲ ਮੰਤਵ ਸਰੀਰਕ ਤਾਕਤ, ਲਚਕੀਲਾਪਨ ਅਤੇ ਮਨ ਨੂੰ ਸ਼ਾਂਤ ਕਰਨ ਦੇ ਨਾਲ ਨਾਲ ਅੰਦਰੂਨੀ ਸ਼ਕਤੀ ਨੂੰ ਵਧਾਉਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਅਤੇ ਦਬਾਅ ਭਰੀ ਜ਼ਿੰਦਗੀ ਵਿੱਚ ਤਣਾਅ, ਚਿੰਤਾ ਅਤੇ ਸਰੀਰਿਕ ਰੋਗ ਆਮ ਗੱਲ ਬਣ ਗਏ ਹਨ। ਅਜਿਹੇ ਸਮੇਂ ਵਿੱਚ ਸਾਡੇ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਦਿਮਾਗ ਅਤੇ ਸਰੀਰਕ ਸਿਹਤ ਦੀ ਸੰਭਾਲ ਲਈ ਕਿਸੇ ਕੁਦਰਤੀ ਅਤੇ ਪ੍ਰਭਾਵਸ਼ਾਲੀ ਢੰਗ ਨੂੰ ਅਪਣਾਈਏ। ਯੋਗਾ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਇਕ ਪ੍ਰਭਾਵਸ਼ਾਲੀ ਹੱਲ ਹੈ। ਇਸ ਲਈ ਸਾਨੂੰ ਦਵਾਈਆਂ ਤੇ ਨਿਰਭਰ ਹੋਣ ਦੀ ਬਜਾਏ ਯੋਗਾ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ