Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

June 15, 2026 10:12 PM
Rozana Sehaj times

ਪਟਿਆਲਾ : 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਗਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ। ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ