Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੈਂਪਾਂ ਦਾ ਆਯੋਜਨ

June 15, 2026 10:14 PM
Rozana Sehaj times

ਪਟਿਆਲਾ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਘਣੀਵਾਲ, ਬਲਾਕ ਨਾਭਾ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਉੱਦਮੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੀ ਅਗਵਾਈ ਕਰਦਿਆਂ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ, ਕੇ.ਵੀ.ਕੇ. ਪਟਿਆਲਾ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ ਸੁਧਾਰਨ ਵਾਸਤੇ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਤੌਰ ‘ਤੇ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਉਂਦੀ ਹੈ। ਨਾਲ ਹੀ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵਿਚ ਆਉਣ ਵਾਲੇ ਖੁਰਾਕੀ ਤੱਤਾਂ ਦੀਆਂ ਘਾਟਾਂ ਦੀਆਂ ਨਿਸ਼ਾਨੀਆਂ ਅਤੇ ਪ੍ਰਬੰਧ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਕਿਸਾਨਾਂ ਨੂੰ ਘਰੇਲੂ ਪੱਧਰ ‘ਤੇ ਪੌਸ਼ਟਿਕ ਬਗੀਚੀ ਲਗਾਉਣ ਅਤੇ ਫਲਾਂ ਤੇ ਸਬਜ਼ੀਆਂ ਦੀ ਜੈਵਿਕ ਤਰੀਕਿਆਂ ਨਾਲ ਕਾਸ਼ਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ।  ਮਾਹਿਰਾਂ ਨੇ ਕਿਸਾਨਾਂ ਵੱਲੋਂ ਝੋਨੇ ਵਿੱਚ ਯੂਰੀਆ ਅਤੇ ਜ਼ਿੰਕ ਦੀ ਵਰਤੋਂ, ਨਾਲ ਹੀ ਝੋਨੇ ਦੇ ਮਧਰੇ ਬੂਟਿਆਂ ਅਤੇ ਝੂਠੀ ਕਾਂਗਿਆਰੀ ਦੇ ਰੋਗ ਸਬੰਧੀ ਪੁੱਛੇ ਗਏ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ