Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇ ਪਿੰਡ ਸਤੌਜ 'ਚ ਹੱਲਾ ਬੋਲਿਆ

June 15, 2026 10:22 PM
Rozana Sehaj times

 

ਸੰਗਰੂਰ : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ  ਦੇ ਪਿੰਡ ਸਤੌਜ 'ਚ ਹੱਲਾ ਬੋਲਿਆ ਗਿਆ। ਅਧਿਆਪਕਾਂ ਵੱਲੋਂ ਇਸ ਦੌਰਾਨ ਰੋਸ ਵੱਜੋਂ ਟਾਵਰ 'ਤੇ ਵੀ ਚੜ੍ਹਨ ਦੀ ਖ਼ਬਰ ਹੈ। ਦੱਸ ਦਈਏ ਕਿ ਅਧਿਆਪਕਾਂ ਦੇ ਰੋਸ ਨੂੰ ਵੇਖਦਿਆਂ ਮੁੱਖ ਮੰਤਰੀ ਦਾ ਪਿੰਡ ਪੂਰੀ ਤਰ੍ਹਾਂ ਛਾਉਣੀ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਹੈ। ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ 2011 ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੱਦੇ 'ਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋਏ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਇਸ ਦੌਰਾਨ ਇੱਕ ਬੇਰੁਜ਼ਗਾਰ ਸਾਥੀ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਟਾਵਰ 'ਤੇ ਚੜ੍ਹ ਗਿਆ, ਜਿਸ ਨਾਲ ਮੌਕੇ 'ਤੇ ਹਲਚਲ ਮਚ ਗਈ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਪਹਿਲਾਂ ਵੀ ਵਾਅਦੇ ਕੀਤੇ ਗਏ ਸਨ, ਜਿਸ ਦੇ ਭਰੋਸੇ ਉਹ ਆਪਣਾ ਸੰਘਰਸ਼ ਖਤਮ ਕਰਕੇ ਹੇਠਾਂ ਉਤਰ ਆਏ ਸਨ। ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਉਹ ਹੁਣ ਕਿਸੇ ਵੀ ਤਰ੍ਹਾਂ ਦੇ ਭਰੋਸਿਆਂ ਜਾਂ ਗਰੰਟੀਆਂ 'ਤੇ ਯਕੀਨ ਨਹੀਂ ਕਰਨਗੇ। ਉਨ੍ਹਾਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਹੱਥਾਂ ਵਿੱਚ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਉਹ ਆਪਣਾ ਧਰਨਾ ਅਤੇ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਨੇ ਕਿਹਾ, "ਅਸੀਂ ਪਹਿਲਾਂ ਵੀ ਇਨ੍ਹਾਂ ਦੀਆਂ ਗਰੰਟੀਆਂ 'ਤੇ ਵਿਸ਼ਵਾਸ ਕਰਕੇ ਟੈਂਕੀ ਤੋਂ ਹੇਠਾਂ ਉਤਰ ਆਏ ਸੀ, ਪਰ ਸਰਕਾਰ ਬਣਨ ਤੋਂ ਬਾਅਦ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੁਣ ਅਸੀਂ ਉਸ ਸਮੇਂ ਤੱਕ ਹੇਠਾਂ ਨਹੀਂ ਉਤਰਾਂਗੇ ਜਦੋਂ ਤੱਕ ਸਾਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ। ਸਾਨੂੰ ਆਪਣੀ ਜਾਨ ਦੀ ਵੀ ਪਰਵਾਹ ਨਹੀਂ, ਪਰ ਹੁਣ ਝੂਠੇ ਭਰੋਸਿਆਂ ਵਿੱਚ ਨਹੀਂ ਆਵਾਂਗੇ।"

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ