Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਜਪਾ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦਾ ਸੱਦਾ 

June 16, 2026 05:36 PM
ਦਰਸ਼ਨ ਸਿੰਘ ਚੌਹਾਨ

ਨਵੇਂ ਚੁਣੇ ਕੌਂਸਲਰਾਂ ਨੂੰ ਕੀਤਾ ਸਨਮਾਨਤ  

ਸੁਨਾਮ : ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਭਾਜਪਾ ਵੱਲੋਂ ਨਿਯੁਕਤ ਕੀਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਸੰਗਠਨ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਪਰਮਜੀਤ ਸਿੰਘ ਸਰਪੰਚ ਦੀ ਅਗਵਾਈ ਹੇਠ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਆਖਿਆ ਕਿ ਸੂਬੇ ਵਿੱਚ ਭਾਜਪਾ ਦੀ ਜਿੱਤ ਲਈ ਹਰ ਵਰਕਰ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਭਾਜਪਾ ਜ਼ਿਲ੍ਹਾ ਸੰਗਰੂਰ- 2 ਦੀ ਪ੍ਰਧਾਨ ਦਾਮਨ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਨਾਮ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਸੰਗਠਨ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਆਖਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਪੰਜਾਬ ਦੇ ਦੌਰੇ ਤੇ ਆਉਣਗੇ। ਸਰਕਲ ਪ੍ਰਧਾਨਾਂ ਨੂੰ ਜਲਦੀ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਹਰ ਬੂਥ 'ਤੇ ਇੰਚਾਰਜ ਨਿਯੁਕਤ ਕਰਕੇ ਬੂਥ ਕਮੇਟੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਹੁਣ ਭਾਜਪਾ ਦੀ ਸਿੱਧੀ ਲੜਾਈ ਆਮ ਆਦਮੀ ਪਾਰਟੀ ਨਾਲ ਹੈ। ਭਾਜਪਾ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ। ਜੇਕਰ ਸਾਡੇ ਬੂਥ ਮਜ਼ਬੂਤ ਹੋ ਗਏ ਤਾਂ ਭਾਜਪਾ ਚੋਣਾਂ ਵੀ ਜਿੱਤੇਗੀ। ਸੰਗਠਨ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਨਵੇਂ ਬਣੇ ਕੌਂਸਲਰਾਂ ਅਤੇ ਚੋਣਾਂ ਲੜਣ ਵਾਲਿਆਂ ਨੂੰ ਨੂੰ ਪੱਗਾਂ ਬੰਨ੍ਹ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ, ਮੰਡਲ ਪ੍ਰਧਾਨ ਰਾਜੀਵ ਮੱਖਣ ਅਤੇ ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਵੀ ਸਿੰਘ, ਕੌਂਸਲਰ ਮੋਨਿਕਾ ਗੋਇਲ, ਮੀਨਾ ਰਾਣੀ ਆਲਮਪੁਰੀਆ, ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਸ਼ੰਕਰ ਬਾਂਸਲ, ਮੰਡਲ ਪ੍ਰਧਾਨ ਰਾਜੀਵ ਮੱਖਣ, ਦਰਸ਼ਨ ਸਿੰਘ ਨਰਿੰਦਰ ਸਿੰਘ, ਜਸਵੀਰ ਸਿੰਘ, ਰਤਨ ਕੁਮਾਰ ਲੌਂਗੋਵਾਲ, ਰਜਿੰਦਰ ਬਿੱਟੂ, ਅੰਕਿਤ ਕਾਂਸਲ, ਜੋਨੀ ਸ਼ਰਮਾ, ਜਰਨੈਲ ਸਿੰਘ ਢੋਟ, ਭਗਵਾਨ ਸਿੰਘ ਢੋਟ, ਹਿੰਮਤ ਸਿੰਘ ਬਾਜਵਾ, ਪਰਮਿੰਦਰ ਗੋਇਲ, ਰਿੰਕੂ ਆਲਮਪੁਰੀਆ ਤੇ ਹੋਰ ਆਗੂ ਹਾਜ਼ਰ ਸਨ।
 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ