Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

June 16, 2026 05:40 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ ਅਤੇ ਲੰਬਿਤ ਸ਼ਿਕਾਇਤਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਮਸਲਿਆਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਕਾਰੋਬਾਰੀ ਭਾਈਚਾਰੇ ਨੂੰ ਕਿਸੇ ਕਿਸਮ ਦੀ ਅਣਚਾਹੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਅੰਕਿਤਾ ਕਾਂਸਲ ਨੇ ਪਾਵਰਕਾਮ, ਗਮਾਡਾ, ਮਿਊਂਸਪਲ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਹੱਲ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਿਕ ਭਾਈਚਾਰੇ ਲਈ ਕਾਰੋਬਾਰ ਕਰਨ ਦੇ ਅਨੁਕੂਲ ਮਾਹੌਲ ਦੀ ਸਿਰਜਣਾ ਲਈ ਵਚਨਬੱਧ ਹੈ। ਟਰੇਡਰਜ਼ ਕਮਿਸ਼ਨਾਂ ਦੀ ਸਥਾਪਨਾ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਇੱਕ ਮੰਚ ’ਤੇ ਸੁਣ ਕੇ ਉਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ ਅਤੇ ਸਰਕਾਰ ਤੇ ਵਪਾਰਕ ਭਾਈਚਾਰੇ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨਾ ਹੈ। ਡਾ. ਕਾਂਸਲ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਏ ਜਾਂਦੇ ਜਾਇਜ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦੇ ਵੀ ਹਾਜ਼ਰ ਸਨ।
 

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ