Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਸੁਨਾਮ ਵਿਖੇ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਨੇ ਅਹੁਦਾ ਸੰਭਾਲਿਆ 

June 16, 2026 05:41 PM
ਦਰਸ਼ਨ ਸਿੰਘ ਚੌਹਾਨ
ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜ ਤੇਜ਼ੀ ਨਾਲ ਕਰਾਉਣ ਲਈ ਪ੍ਰੇਰਿਆ 
 
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬਲਾਕ ਸੰਮਤੀ ਸੁਨਾਮ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਅੱਜ ਆਪਣੇ ਅਹੁਦਿਆਂ ਦਾ ਰਸਮੀ ਤੌਰ 'ਤੇ ਕਾਰਜਭਾਰ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਲਾਕ ਸੰਮਤੀ ਦੇ ਨਵੇਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਉਨ੍ਹਾਂ ਆਖਿਆ ਕਿ ਜਿੰਨਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 04 ਸਾਲਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਓਨਾ ਵਿਕਾਸ ਪਿਛਲੇ 70 ਸਾਲਾਂ ਵਿੱਚ ਵੀ ਨਹੀਂ ਹੋਇਆ। ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ, ਜਿਸ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ 'ਤੇ ਭਰੋਸਾ ਜਤਾਇਆ ਹੈ ਅਤੇ ਇਹ ਜ਼ਿੰਮੇਵਾਰੀ ਹੁਣ ਹੋਰ ਵੱਧ ਨਿਭਾਉਣ ਦੀ ਲੋੜ ਹੈ। ਉਨ੍ਹਾਂ ਨਵੇਂ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਨਵੇਂ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਮਨਪ੍ਰੀਤ ਬਾਂਸਲ, ਅਮਰੀਕ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ