Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ : ਐਸ.ਡੀ.ਐਮ. ਮੋਹਾਲੀ

June 16, 2026 05:57 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਦਮਨਦੀਪ ਕੌਰ, ਐਸ.ਡੀ.ਐਮ. ਵੱਲੋਂ ਦੱਸਿਆ ਗਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ। ਯੋਗ ਰਾਹੀਂ ਪੁਰਾਣੇ ਰੋਗਾਂ ਤੋਂ ਮੁਕਤੀ ਪਾਈ ਜਾ ਸਕਦੀ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਵਿਖੇ ਟ੍ਰੇਨਰ ਸੰਜੇ ਸਲੂਜਾ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਯੋਗਾ ਅਭਿਆਸ ਦੌਰਾਨ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਟ੍ਰੇਨਰ ਸੰਜੇ ਸਲੂਜਾ ਵੱਲੋਂ ਮੋਹਾਲੀ ਦੇ ਪਾਰਕ 34, ਫੇਜ਼ 10 ਵਿਖੇ ਪਹਿਲੀ ਕਲਾਸ ਸਵੇਰੇ 5.00 ਤੋਂ 6.00 ਵਜੇ ਤੱਕ ਅਤੇ ਦੂਸਰੀ ਕਲਾਸ ਬੀਵਰੇਲੀ ਗੋਲਫ ਐਵਿਨਿਊ ਫੇਜ਼ 11 ਵਿਖੇ ਸਵੇਰੇ 6.05 ਤੋਂ 7.05 ਵਜੇ ਤੱਕ, ਤੀਸਰੀ ਕਲਾਸ ਸਨਾਤਨ ਧਰਮ ਮੰਦਿਰ, ਸੈਕਟਰ 48 ਸੀ ਵਿਖੇ ਸਵੇਰੇ 8.10 ਤੋਂ 9.10 ਵਜੇ ਤੱਕ, ਚੌਥੀ ਕਲਾਸ ਸਪੋਰਟਸ ਕੰਪਲੈਕਸ ਫੇਜ਼ 11 ਵਿਖੇ ਸ਼ਾਮ 4.00 ਤੋਂ 5.00 ਵਜੇ ਤੱਕ, ਪੰਜਵੀਂ ਕਲਾਸ ਪਾਰਕ ਨੰ: 12, ਫੇਜ਼ 10 ਮੋਹਾਲੀ ਵਿਖੇ ਸ਼ਾਮ ਤੋਂ 5.15 ਵਜੇ ਤੋਂ 6.15 ਤੱਕ ਅਤੇ ਛੇਵੀਂ ਕਲਾਸ ਸਿਲਵੀ ਪਾਰਕ, ਫੇਜ਼ 10 ਮੋਹਾਲੀ ਵਿਖੇ ਸ਼ਾਮ 6.30 ਤੋਂ 7.30 ਵਜੇ ਤੱਕ ਲਾਈ ਜਾਂਦੀ ਹੈ। ਟ੍ਰੇਨਰ ਸੰਜੇ ਸਲੂਜਾ ਨੇ ਕਿਹਾ ਕਿ ਲੋਕ ਆਪਣੀ ਰੋਗ ਨਿਰੋਧਕ ਸਮਰੱਥਾ ਵਧਾਉਣ ਅਤੇ ਤਣਾਅ ਮੁਕਤ ਰਹਿਣ ਲਈ ਯੋਗਾ ਦਾ ਸਹਾਰਾ ਲੈ ਰਹੇ ਹਨ। ਰੋਜ਼ਾਨਾ ਕੀਤਾ ਜਾਣ ਵਾਲਾ ਯੋਗ ਅਭਿਆਸ ਮਨ ਅਤੇ ਸਰੀਰ ਨੂੰ ਸੰਤੁਸ਼ਟ ਰੱਖਣ ਵਿਚ ਸਹਾਇਤਾ ਕਰਦਾ ਹੈ। ਜਿਹੜਾ ਵਿਅਕਤੀ ਯੋਗਾ ਕਰ ਰਿਹਾ ਹੈ, ਉਹ ਉਸ ਵਿਅਕਤੀ ਨਾਲੋਂ ਸਿਹਤਮੰਦ ਅਤੇ ਖੁਸ਼ ਹੈ ਜੋ ਯੋਗਾ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਸਰੀਰ, ਮਨ ਅਤੇ ਆਤਮਾ ਸੰਤੁਸ਼ਟ ਰਹਿੰਦੀਆਂ ਹਨ। ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਦਫਤਰ, ਘਰ ਅਤੇ ਘਰੈਲੂ ਕਾਰਨਾਂ ਕਾਰਨ ਪ੍ਰੇਸ਼ਾਨ ਹਨ, ਉਨ੍ਹਾਂ ਵਿੱਚ ਤਣਾਅ ਹੈ, ਜਿਸ ਕਾਰਨ ਉਹ ਹੌਲੀ ਹੌਲੀ ਮਾਨਸਿਕ ਰੋਗਾਂ ਵਿੱਚ ਘਿਰ ਜਾਂਦੇ ਹਨ। ਪਰ ਅਜਿਹੀ ਸਥਿਤੀ ਵਿਚ ਯੋਗਾ ਦੀ ਮਹੱਤਤਾ ਨੂੰ ਸਮਝਿਆ ਜਾ ਸਕਦਾ ਹੈ, ਯੋਗਾ ਅਭਿਆਸ ਨਾਲ ਸਾਰੇ ਤਰ੍ਹਾਂ ਦੇ ਤਨਾਅ ਤੋਂ ਮੁਕਤੀ ਪਾਈ ਜਾ ਸਕਦੀ ਹੈ। ਟ੍ਰੇਨਰ ਨੇ ਕਿਹਾ ਕਿ ਮਨ ਨੂੰ ਸ਼ਾਂਤ ਰੱਖਣ ਲਈ ਯੋਗਾ ਤੋਂ ਵਧੀਆ ਕੁਝ ਵੀ ਨਹੀਂ ਹੈ।

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ