Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜ਼ਿਲ੍ਹਾ ਰੈੱਡ ਕਰਾਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

June 16, 2026 06:01 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ੍ਰੀਮਤੀ ਕੋਮਲ ਮਿੱਤਲ, ਦੀ ਰਹਿਨੁਮਾਈ ਹੇਠ ਵੱਖ-ਵੱਖ ਲੋਕ ਭਲਾਈ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਇੱਕ ਖੂਨਦਾਨ ਕੈਂਪ ਦਾ ਆਯੋਜਨ ਅੱਜ ਸ੍ਰੀ ਗੁਰੂ ਰਵਿਦਾਸ ਭਵਨ, ਸੈਕਟਰ-61, ਫੇਜ਼-7, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਖੂਨਦਾਨੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੀਤਾ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਪੰਜਾਬ ਦੇ ਪ੍ਰਧਾਨ ਸ੍ਰੀ ਬਖਸ਼ੀਸ ਸਿੰਘ ਗੰਗੜ ਨੇ ਖੁਦ ਖੂਨਦਾਨ ਕਰਕੇ ਸਮਾਜ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੱਤਾ। ਕੈਂਪ ਦੌਰਾਨ ਖੂਨਦਾਨ ਕਰਨ ਪੁੱਜੇ ਦਾਨੀਆਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਉਨ੍ਹਾਂ ਦੇ ਮਨੁੱਖਤਾ ਭਰੇ ਜਜ਼ਬੇ ਅਤੇ ਨੇਕ ਇਰਾਦਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਇਹ ਭਰਮ ਪਾਇਆ ਜਾਂਦਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ, ਜਦਕਿ ਵਿਗਿਆਨਕ ਤੌਰ 'ਤੇ ਇਹ ਗਲਤ ਧਾਰਨਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਹਰ 90 ਦਿਨਾਂ ਬਾਅਦ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਖੂਨਦਾਨ ਨਾ ਸਿਰਫ਼ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੁੰਦਾ ਹੈ, ਸਗੋਂ ਇਹ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਵੀ ਮਦਦਗਾਰ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਅਤੇ ਪੁੰਨ ਵਾਲੀਆਂ ਸੇਵਾਵਾਂ ਵਿੱਚੋਂ ਇੱਕ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿੱਚ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ, ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਪ੍ਰਤੀ ਪ੍ਰੇਮ ਦੇ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸੀ। ਕੈਂਪ ਦੌਰਾਨ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਰੈਡ ਕਰਾਸ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਨੌਜਵਾਨਾਂ ਨੇ ਹਾਜ਼ਰੀ ਭਰੀ ਅਤੇ ਖੂਨਦਾਨ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ