Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਐਮ ਪੀ ਮਲਵਿੰਦਰ ਸਿੰਘ ਕੰਗ ਵੱਲੋਂ ਗੁਜਰਾਤ ਰਾਹੀਂ ਪੰਜਾਬ ਵਿੱਚ ਹੋ ਰਹੀ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

June 16, 2026 06:03 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਗੁਜਰਾਤ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਗੁਜਰਾਤ ਬੰਦਰਗਾਹ ਰਾਹੀਂ ਆ ਰਹੇ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਫੰਡ (ਐੱਮ.ਪੀ. ਲੈਡ) ਤਹਿਤ ਲਗਾਏ ਗਏ ਪਾਣੀ ਦੇ ਟੈਂਕਰਾਂ, ਸੋਲਰ ਲਾਈਟਾਂ ਅਤੇ ਇਨਡੋਰ ਜਿੰਮਾਂ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੀਆਂ ਗਈਆਂ ਵੱਡੀਆਂ ਨਸ਼ੀਲੇ ਪਦਾਰਥਾਂ ਦੀਆਂ ਬਰਾਮਦਗੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਦੇਸ਼ੀ ਤਾਕਤਾਂ ਅਤੇ ਨਸ਼ਾ ਤਸਕਰਾਂ ਨੇ ਪੰਜਾਬ ਵਿੱਚ ਨਸ਼ੇ ਭੇਜਣ ਲਈ ਆਪਣੇ ਰੂਟ ਬਦਲ ਲਏ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਜਰਾਤ ਦੇ ਬੰਦਰਗਾਹਾਂ ਅਤੇ ਹੋਰ ਰਸਤੇ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰੇ, ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ। ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਦੀਆਂ ਲੋੜਾਂ ਦੇ ਮੁਕਾਬਲੇ ਐੱਮ.ਪੀ. ਲੈਡ ਫੰਡ ਸੀਮਤ ਹਨ, ਫਿਰ ਵੀ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਲਗਾਤਾਰ ਯਤਨ ਕਰ ਰਹੇ ਹਨ। ਰਾਜਨੀਤਿਕ ਸਵਾਲਾਂ ਦੇ ਜਵਾਬ ਵਿੱਚ ਕੰਗ ਨੇ ਭਾਜਪਾ ਨੂੰ ਅਮੀਰ ਵਰਗ ਦੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਉਸਦਾ ਕੋਈ ਮਜ਼ਬੂਤ ਜ਼ਮੀਨੀ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਪੂਰਾ ਕੀਤਾ ਹੈ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਆਮ ਲੋਕਾਂ ਨੂੰ ਵੱਡਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਸਨ ਪ੍ਰਣਾਲੀ ਅਤੇ ਵਿਕਾਸ ਦੇ ਖੇਤਰ ਵਿੱਚ ਆਏ ਸਕਾਰਾਤਮਕ ਬਦਲਾਅ ਲੋਕਾਂ ਨੂੰ ਸਪੱਸ਼ਟ ਤੌਰ 'ਤੇ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕ ਮੁੜ ਤੋਂ ਮੌਜੂਦਾ ਸਰਕਾਰ 'ਤੇ ਭਰੋਸਾ ਜਤਾਉਣਗੇ। ਇਸ ਮੌਕੇ ਸੰਸਦ ਮੈਂਬਰ ਨੇ ਪਿੰਡ ਦੁਸਾਰਨਾ, ਸਲੇਮਪੁਰ ਖੁਰਦ, ਮਹਿਰੌਲੀ ਅਤੇ ਧਨੌਰਾਂ ਲਈ ਤਿੰਨ-ਤਿੰਨ ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਪਾਣੀ ਦੇ ਟੈਂਕਰ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਪਿੰਡ ਬੜੌਦੀ ਅਤੇ ਭਰਤਪੁਰ ਵਿੱਚ 1.90 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਸੋਲਰ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਪਿੰਡ ਸਿਆਲਬਾ ਵਿੱਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨਡੋਰ ਜਿੰਮ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਸੰਸਦ ਮੈਂਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਪੂਰੀਆਂ ਹੋਣਗੀਆਂ। ਕੰਗ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਪ੍ਰਾਪਤ ਕਰਨ ਵਾਸਤੇ ਯਤਨਸ਼ੀਲ ਰਹਿਣਗੇ।
 
 

Have something to say? Post your comment

More in Chandigarh

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ