Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

"ਸਾਡੇ ਬਜ਼ੁਰਗ ਸਾਡਾ ਮਾਣ"-ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

June 16, 2026 06:06 PM
Rozana Sehaj times

ਚੰਡੀਗੜ੍ਹ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਘਰਾਂ ਦੇ ਸੁਚਾਰੂ ਸੰਚਾਲਨ ਲਈ ਵਿੱਤੀ ਵਰ੍ਹੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਵਿੱਤੀ ਸਹਾਇਤਾ ਨਾਲ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ 26 ਬਿਰਧ ਘਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਇਹ ਸੰਸਥਾਵਾਂ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਐਲਡਰ ਹੈਲਪਲਾਈਨ ਨੰਬਰ 14567 ਉਪਲਬਧ ਹੈ। ਇਸ ਹੈਲਪਲਾਈਨ ਰਾਹੀਂ ਪ੍ਰਾਪਤ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਨਾਲ ਮਾਪੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦਿੰਦਾ ਹੈ। ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ। "ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਮੁਸਕਰਾਹਟ ਹੀ ਸਾਡੀਆਂ ਲੋਕ-ਭਲਾਈ ਨੀਤੀਆਂ ਦੀ ਅਸਲ ਸਫਲਤਾ ਹੈ।" : ਡਾ. ਬਲਜੀਤ ਕੌਰ

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ